Punjab

ਸਰਹੱਦ ਟੱਪ ਕੇ ਭਾਰਤੀ ਖੇਤਰ ‘ਚ ਦਾਖ਼ਲ ਹੋਇਆ ਪਾਕਿਸਤਾਨੀ ਕਾਬੂ, ਪਾਕਿਸਤਾਨੀ ਕਰੰਸੀ ਵੀ ਬਰਾਮਦ

ਤਰਨਤਾਰਨ – ਖਾਲੜਾ ਸੈਕਟਰ ’ਚ ਸਰਹੱਦ ਟੱਪ ਕੇ ਭਾਰਤੀ ਖੇਤਰ ‘ਚ ਦਾਖਲ ਹੋਏ ਇਕ ਪਾਕਿਸਤਾਨੀ ਨੂੰ ਬੀਐੱਸਐੱਫ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਹੈ। ਉਕਤ ਵਿਅਕਤੀ ਕੋਲੋਂ 100 ਰੁਪਏ ਦੀ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ। ਫਿਲਹਾਲ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਪੁਲਿਸ ਅਗਲੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਸਰਹੱਦੀ ਚੌਂਕੀ ਕਰਮਾ ’ਤੇ ਤਾਇਨਾਤ ਬੀਐੱਸਐੱਫ ਦੀ 71 ਬਟਾਲੀਅਨ ਦੇ ਜਵਾਨਾਂ ਨੇ ਜ਼ੀਰੋ ਲਾਈਨ ਟੱਪ ਕੇ ਭਾਰਤੀ ਖੇਤਰ ‘ਚ ਦਾਖ਼ਲ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ। ਬੀਐੱਸਐੱਫ ਦੇ ਕੰਪਨੀ ਕਮਾਂਡਰ ਉਮਪਾਲ ਸਿੰਘ ਨੇ ਉਕਤ ਵਿਅਕਤੀ ਨੂੰ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕਰ ਦਿੱਤਾ। ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਫਿਆਜ ਗੁਲਾਮ ਅਲੀ ਪੁੱਤਰ ਪੀਰ ਇਸ਼ਾਕ ਵਾਸੀ ਗਲੀ ਨੰਬਰ 15, ਭਗਵਾਨਪੁਰਾ ਜ਼ਿਲ੍ਹਾ ਲਾਹੋਰ ਵਜੋਂ ਪਛਾਣੇ ਗਏ ਉਕਤ ਵਿਅਕਤੀ ਕੋਲੋਂ 100 ਰੁਪਏ ਦੀ ਪਾਕਿਸਤਾਨੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ ਜਿਸ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Related posts

ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੇ ਸਪਾਈਸ ਹੈਲਥ ਲੈਬ ਨਾਲ ਖ਼ਤਮ ਕੀਤਾ ਕਰਾਰ

Bunty

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

Bunty

‘ਆਪ’ ਦੇ 40 ਸਟਾਰ ਪ੍ਰਚਾਰਕ ਲੁਧਿਆਣਾ (ਪੱਛਮੀ) ਉਪ ਚੋਣ ਲਈ ਪ੍ਰਚਾਰ ਕਰਨਗੇ !

admin