Punjab

ਸੁਖਪਾਲ ਖਹਿਰਾ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਕੇਸ ‘ਚ ਗ੍ਰਿਫ਼ਤਾਰ

ਚੰਡੀਗਡ਼੍ਹ – ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈਡੀ ਵੱਲੋਂ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਉਨ੍ਹਾਂ ਨੂੰ ਮੈਡੀਕਲ ਕਰਾਉਣ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਖਹਿਰਾ ਨੂੰ ਅੱਜ ਈਡੀ ਦੇ ਦਫ਼ਤਰ ਵਿਚ ਸੱਦਿਆ ਗਿਆ ਸੀ। ਉਸ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਥਿਤ ਡਰੱਗ ਟ੍ਰੈਫਕਿੰਗ ਤੇ ਪਾਸਪੋਰਟ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਾਉਣ ਲਈ ਈਡੀ ਦੇ ਦਫ਼ਤਰ ਵਿਚ ਬੁਲਾਇਆ ਗਿਆ ਸੀ। ਭੁਲੱਥ ਤੋਂ ਵਿਧਾਇਕ ਬਣ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹੇ ਅਤੇ ਕੁਝ ਹੀ ਦਿਨ ਪਹਿਲਾਂ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਉਨ੍ਹਾਂ ਦਾ ਵਿਧਾਇਕ ਵਜੋਂ ਦਿੱਤਾ ਅਸਤੀਫ਼ਾ ਸਵੀਕਾਰ ਕਰ ਲਿਆ ਸੀ। ਸੁਖਪਾਲ ਖ਼ਹਿਰਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਖ਼ਹਿਰਾ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਖ਼ਹਿਰਾ ਨੂੰ ਦਿੱਲੀ ਤੋਂ ਆਈ ਈਡੀ ਦੀ ਟੀਮ ਵੱਲੋਂ ਸੈਕਟਰ 18 ਦੇ ਈਡੀ.ਦਫ਼ਤਰ ਵਿਚ ਬੁਲਾਇਆ ਗਿਆ ਸੀ। ਯਾਦ ਰਹੇ ਕਿ 2015 ਦੇ ਇਕ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੇ ਘਰ ਵਿਚ 9 ਮਾਰਚ 2021 ਨੂੰ ਛਾਪੇਮਾਰੀ ਕੀਤੀ ਗਈ ਸੀ ਹਾਲਾਂਕਿ ਖ਼ਹਿਰਾ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

Related posts

ਭਾਕਿਯੂ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ 14 ਜ਼ਿਲਿਆ ਦੇ ਪਿੰਡਾਂ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਪ੍ਰਦਰਸ਼ਨ 

admin

ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

Bunty

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ, 31 ਗ੍ਰਿਫਤਾਰ: ਐਸ.ਐਸ.ਪੀ ਸਰਤਾਜ ਸਿੰਘ ਚਾਹਲ

admin