Sport

ਭਾਰਤ ਬਨਾਮ ਪਾਕਿਸਤਾਨ ਦੁਵੱਲੀ ਸੀਰੀਜ਼ ‘ਚ ਦਖਲਅੰਦਾਜ਼ੀ ਨਹੀਂ ਕਰੇਗਾ ਆਈਸੀਸੀ

ਨਵੀਂ ਦਿੱਲੀ – ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸਪੱਸ਼ਟ ਕੀਤਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਦੁਵੱਲੀ ਸੀਰੀਜ਼ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰੇਗਾ। ਰਿਪੋਰਟ ਮੁਤਾਬਕ ਆਈਸੀਸੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਦੋਵਾਂ ਦੇਸ਼ਾਂ ਦਾ ਮਾਮਲਾ ਹੈ ਤੇ ਕੋਈ ਵੀ ਆਈਸੀਸੀ ਦੁਵੱਲੇ ਮੈਚ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੇ। ਹਾਲ ਹੀ ‘ਚ ਟੀ-20 ਵਿਸ਼ਵ ਕੱਪ ‘ਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਹੋਇਆ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਬੰਧਾਂ ‘ਚ ਸੁਧਾਰ ਹੋਣ ਦੀ ਸੰਭਾਵਨਾ ਸੀ। ਆਈਸੀਸੀ ਦੇ ਅੰਤਰਿਮ ਸੀਈਓ ਜਿਓਫ ਐਲਾਰਡਿਸ ਨੇ ਕਿਹਾ, ‘ਆਈਸੀਸੀ ਭਾਰਤ-ਪਾਕਿਸਤਾਨ ਦੁਵੱਲੀ ਲੜੀ ਵਿਚ ਦਖਲ ਨਹੀਂ ਦੇ ਸਕਦਾ। ਆਈਸੀਸੀ ਟੂਰਨਾਮੈਂਟ ਵਿੱਚ ਜਦੋਂ ਦੋਵੇਂ ਟੀਮਾਂ ਆਹਮੋ-ਸਾਹਮਣੇ ਹੁੰਦੀਆਂ ਹਨ ਤਾਂ ਇਹ ਬਹੁਤ ਮਜ਼ੇਦਾਰ ਹੁੰਦਾ ਹੈ, ਪਰ ਦੋਵਾਂ ਬੋਰਡਾਂ ਦਾ ਰਿਸ਼ਤਾ ਅਜਿਹਾ ਹੈ, ਜਿਸ ਨੂੰ ਆਈਸੀਸੀ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਕਰਨਾ ਚਾਹੇਗਾ। ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੇ ਹਨ ਅਤੇ ਪਿਛਲੇ ਅੱਠ ਸਾਲਾਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੀ ਸੀਰੀਜ਼ ਨਹੀਂ ਖੇਡੀ ਗਈ ਹੈ। ਦੋਵਾਂ ਟੀਮਾਂ ਵਿਚਾਲੇ ਆਖਰੀ ਵਾਰ ਸੀਰੀਜ਼ 2012-13 ‘ਚ ਖੇਡੀ ਗਈ ਸੀ।

Related posts

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin

10 ਆਲ-ਟਾਈਮ ਟੈਸਟ ਬੱਲੇਬਾਜ਼ਾਂ ‘ਚ ਰੂਟ ਨੂੰ ਪਹਿਲਾ ਤੇ ਰਿੱਕੀ ਪੋਂਟਿੰਗ ਦਾ ਤੀਜਾ ਸਥਾਨ !

admin

ਦੋ ਨਵੀਆਂ ਫ੍ਰੈਂਚਾਇਜ਼ੀਜ਼ ਤੀਜੇ ਸੀਜ਼ਨ ਲਈ ਵਰਲਡ ਪੈਡਲ ਲੀਗ ਵਿੱਚ ਸ਼ਾਮਲ !

admin