Punjab

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪੰਜਾਬ ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਦੇ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਐਤਵਾਰ ਨੂੰ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਬੇਨਤੀ ਸੌਂਪੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਬੁਲਾਰੇ ਆਰਪੀ ਸਿੰਘ ਅਤੇ ਦਿੱਲੀ ਤੋਂ ਪਾਰਟੀ ਦੇ ਆਗੂ ਤੇਜਿੰਦਰ ਬੱਗਾ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਬੇਨਤੀ ਕੀਤੀ ਹੈ ਜੋ ਕਿ ਮਾਰਚ 2020 ਤੋਂ ਦੇਸ਼ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਬੰਦ ਕਰ ਦਿੱਤਾ ਗਿਆ ਸੀ। ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਾਡੀ ਬੇਨਤੀ ‘ਤੇ ਵਿਚਾਰ ਕਰਨਗੇ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੋਈ ਚੰਗੀ ਖ਼ਬਰ ਆਵੇ। ਅਸੀਂ ਸਾਰੇ ਪ੍ਰਧਾਨ ਮੰਤਰੀ ਦੇ ਸਿਪਾਹੀ ਹਾਂ ਅਤੇ ਸਾਨੂੰ ਪੂਰਾ ਯਕੀਨ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਲਈ ਕੁਝ ਚੰਗਾ ਕਰਨਗੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਗੁਰਪੁਰਬ ‘ਤੇੋ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਸਕਦਾ ਹੈ, ਅਜਿਹਾ ਪੀਐੱਮ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ‘ਤੇ ਵਿਚਾਰ ਕਰਨਗੇ।

ਇਹ ਪੁੱਛੇ ਜਾਣ ‘ਤੇ ਕਿ ਕੀ ਕਿਸਾਨਾਂ ਦੇ ਧਰਨੇ ਬਾਰੇ ਕੋਈ ਗੱਲਬਾਤ ਹੋਈ ਹੈ, ਗਰੇਵਾਲ ਨੇ ਕਿਹਾ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਵਿਸ਼ੇ ‘ਤੇ ਬਾਅਦ ਵਿੱਚ ਪ੍ਰੈਸ ਨੂੰ ਜਾਣਕਾਰੀ ਦੇਣਗੇ। ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਜਪਾ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਲਝਣ ਨੂੰ ਸੁਲਝਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਫਰਵਰੀ 2022 ਵਿਚ ਚੋਣਾਂ ਹੋਣ ਦੇ ਨਾਲ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣਾ ਸੂਬੇ ਵਿਚ ਇੱਕ ਭਾਵਨਾਤਮਕ ਵਿਸ਼ਾ ਹੈ। ਕਾਰੀਡੋਰ ਨਵੰਬਰ 2019 ‘ਚ ਰਸਮੀ ਤੌਰ ‘ਤੇ ਖੋਲ੍ਹੇ ਜਾਣ ਤੋਂ ਬਾਅਦ ਥੋੜ੍ਹਾ ਸਮੇਂ ਬਾਅਦ ਹੀ ਬੰਦ ਕਰ ਦਿੱਤਾ ਗਿਆ ਸੀ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin