India

ਜ਼ਾਕਿਰ ਨਾਇਕ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਨਵੀਂ ਦਿੱਲੀ – ਕੇਂਦਰ ਨੇ ਸੋਮਵਾਰ ਨੂੰ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਦੀ ਅਗਵਾਈ ਵਾਲੀ ਇਸਲਾਮਿਕ ਰਿਸਰਚ ਫਾਊਂਡੇਸ਼ਨ (IRF) ‘ਤੇ ਲਗਾਈ ਗਈ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ। ਨਾਇਕ ਫਿਲਹਾਲ ਮਲੇਸ਼ੀਆ ‘ਚ ਰਹਿ ਰਿਹਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 (1967 ਦਾ 37) ਦੇ ਤਹਿਤ ਕੇਂਦਰ ਸਰਕਾਰ ਵੱਲੋਂ IRF ਨੂੰ ਪਹਿਲੀ ਵਾਰ 17 ਨਵੰਬਰ 2016 ਨੂੰ ਇੱਕ ਗੈਰ-ਕਾਨੂੰਨੀ ਸੰਗਠਨ ਐਲਾਨਿਆ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਆਈਆਰਐਫ ਅਜਿਹੀਆਂ ਗਤੀਵਿਧੀਆਂ ‘ਚ ਸ਼ਾਮਲ ਹੈ ਜੋ ਦੇਸ਼ ਦੀ ਸੁਰੱਖਿਆ ਲਈ ਨੁਕਸਾਨਦੇਹ ਹਨ ਅਤੇ ਜਿਸ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਵਿਗਾੜਨ ਦੀ ਸਮਰੱਥਾ ਹੈ।ਗ੍ਰਹਿ ਮੰਤਰਾਲੇ ਨੇ ਕਿਹਾ ਕਿ ਨਾਇਕ ਵੱਲੋਂ ਦਿੱਤੇ ਗਏ ਬਿਆਨ ਅਤੇ ਭਾਸ਼ਣ ਇਤਰਾਜ਼ਯੋਗ ਤੇ ਵਿਨਾਸ਼ਕਾਰੀ ਹਨ। ਉਨ੍ਹਾਂ ਦੇ ਜ਼ਰੀਏ ਉਹ ਧਾਰਮਿਕ ਸਮੂਹਾਂ ਵਿਚਕਾਰ ਦੁਸ਼ਮਣੀ ਤੇ ਨਫ਼ਰਤ ਨੂੰ ਵਧਾਵਾ ਦੇ ਰਿਹਾ ਹੈ। ਨਾਇਕ ਇਕ ਵਿਸ਼ੇਸ਼ ਧਰਮ ਦੇ ਨੌਜਵਾਨਾਂ ਨੂੰ ਭਾਰਤ ਅਤੇ ਵਿਦੇਸ਼ਾਂ ਵਿਚ ਅੱਤਵਾਦੀ ਕਾਰਵਾਈਆਂ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin