Punjab

ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਏਪੀਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਦਿਓਲ ਨੂੰ ਹਟਾਉਣ ਦੀ ਮੰਗ ਕੀਤੀ ਸੀ। ਇੱਥੇ ਵੀ ਦੱਸਣਯੋਗ ਹੈ ਕਿ ਏਪੀਐੱਸ ਦਿਓਲ ਨੇ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਖ਼ਿਲਾਫ਼ ਕੇਸ ਲੜਿਆ ਸੀ। ਕਾਫ਼ੀ ਦਿਨ ਪਾਰਟੀ ਤੇ ਸਰਕਾਰ ਵਿਚਾਲੇ ਡਰਾਮੇਬਾਜ਼ੀ ਚੱਲਣ ਤੋਂ ਬਾਅਦ ਏਪੀਐੱਸ ਦਿਓਲ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

Bunty

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹੱਕਾਂ ’ਤੇ ਕੋਹਾੜਾ ਮਾਰਨ ਲਈ ਦਸਤਾ ਪੰਜਾਬ ਦੇ ਵਿਰੋਧੀਆਂ ਦੇ ਹੱਥ ਫੜ੍ਹਾ ਦਿੱਤਾ-ਪ੍ਰੋ. ਚੰਦੂਮਾਜਰਾ

Bunty

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼

Bunty