Punjab

SKM ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ – ਪਿਛਲੇ ਲਗਪਗ ਇਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਮੌਕੇ ਅੱਜ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਨ 2020 ਵਿੱਚ ਆਰਡੀਨੈਂਸਾਂ ਦੇ ਰੂਪ ਵਿੱਚ ਲਿਆਂਦੇ ਗਏ ਤਿੰਨੋਂ ਕਿਸਾਨ ਵਿਰੋਧੀ, ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ ਹੈ।ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਆਦਿ ਨੇ ਇਕ ਪ੍ਰੈੱਸ ਰਿਲੀਜ਼ ਜਾਰੀ ਕੀਤੀ ਹੈ ਜਿਸ ਵਿਚ ਲਿਖਿਆ ਕਿ ਸੰਯੁਕਤ ਕਿਸਾਨ ਮੋਰਚਾ ਇਸ ਫੈਸਲੇ ਦਾ ਸਵਾਗਤ ਕਰਦਾ ਹੈ ਅਤੇ ਉਚਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ‘ਚ ਇਕ ਸਾਲ ਲੰਬੇ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੇੜੀ ਵਿਖੇ ਹੋਏ ਕਤਲਾਂ ਸਮੇਤ ਇਨ੍ਹਾਂ ਟਾਲਣਯੋਗ ਮੌਤਾਂ ਲਈ ਕੇਂਦਰ ਸਰਕਾਰ ਦੀ ਜ਼ਿੱਦ ਜ਼ਿੰਮੇਵਾਰ ਹੈ।SKM ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਇਵੇਂ ਹੀ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣਾ ਵੀ ਹੈ। SKM ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।

Related posts

ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ਵਿੱਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ 

Bunty

ਅੰਮ੍ਰਿਤਸਰ ਏਅਰਪੋਰਟ ‘ਤੇ ਮੁੜ ਹਫੜਾ-ਦਫੜੀ, ਦੂਜੇ ਦਿਨ ਵੀ ਇਟਲੀ ਤੋਂ ਪਰਤੀ ਫਲਾਈਟ ਦੇ 175 ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ

Bunty

ਆਬਕਾਰੀ ਵਿਭਾਗ ਵੱਲੋਂ ਵੱਡੀ ਤਲਾਸ਼ੀ ਮੁਹਿੰਮ ਦੌਰਾਨ 1,45,000 ਲੀਟਰ ਲਾਹਣ ਬਰਾਮਦ

Bunty