ਬਾਘਪੁਰਾਣਾ – ਸੂਬੇ ਦੀ ਅੰਨ੍ਹੀ ਲੁੱਟ-ਖੋਹ ਕਰਨ ਲਈ ਬਾਦਲ ਪਰਿਵਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਦਲਾਂ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਉਹ ਵੀਰਵਾਰ ਨੂੰ ਬਾਘਾਪੁਰਾਣਾ ਵਿਖੇ ਹਲਕਾ ਪੱਧਰੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨਾਂ੍ਹ ਨਾਲ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਨੇ ਪੰਜਾਬ ਵਿਰੁੱਧ ਹਰੇਕ ਮਾੜੇ ਕੰਮ ਵਿਚ ਬਾਦਲਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਅਜਿਹੇ ਕਾਰੋਬਾਰ ਬਾਦਲਾਂ ਦੇ ਦੁਰਸ਼ਾਸਨ ਦੌਰਾਨ ਵਧੇ-ਫੱੁਲੇ ਸਨ। ਉਨਾਂ੍ਹ ਕਿਹਾ ਕਿ ਇਸ ਮਾਫੀਏ ਨੇ ਪੰਜਾਬ ਦਾ ਸਰਮਾਏ ਦੀ ਅੰਨ੍ਹੀ ਲੁੱਟ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਦਲਾਂ ਦੀ ਸਰਪ੍ਰਸਤੀ ਹੇਠ ਇਸ ਮਾਫੀਏ ਨੇ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਅਤੇ ਹੁਣ ਉਨਾਂ੍ਹ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ ਅਤੇ ਇਹ ਦਿਨ ਹੁਣ ਬਹੁਤੀ ਦੂਰ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਨਾਂ੍ਹ ਨੇ ਬਾਦਲਾਂ ਦੀ ਸਰਪ੍ਰਸਤੀ ਵਾਲੇ ਮਾਫੀਏ ਵਿਰੁੱਧ ਲਗਾਮ ਕੱਸੀ ਤਾਂ ਬਾਦਲ ਆਪਣਾ ਬਚਾਅ ਕਰਨ ਲਈ ਇਧਰ-ਓਧਰ ਹੱਥ-ਪੈਰ ਮਾਰ ਰਹੇ ਹਨ। ਉਨਾਂ੍ਹ ਕਿਹਾ ਕਿ ਬਾਦਲਾਂ ਦੀ ਮਾਲਕੀ ਵਾਲੇ ਕੇਬਲ ਮਾਫੀਏ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੇਰੀ ਨਾਲ ਲਿਆ ਫੈਸਲਾ ਹੈ।ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਉੱਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਅਫਵਾਹਾਂ ਫੈਲਾਉਣ ਵਾਲਾ ਸਿਆਸਤਦਾਨ ਦੱਸਿਆ ਜੋ ਪੰਜਾਬੀਆਂ ਨੂੰ ਗੁਮਰਾਹ ਕਰਕੇ ਪੰਜਾਬ ਦੀ ਸੱਤਾ ਹਥਿਆਉਣ ਲਈ ਪੱਬਾਂ ਭਾਰ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਬਾਘਾਪੁਰਾਣਾ ਵਿਖੇ ਇੱਕ ਨਰਸਿੰਗ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨਾਂ੍ਹ ਨੇ ਗੁਰੂ ਨਾਨਕ ਕਾਲਜ ਰੋਡੇ ਅਤੇ ਸਪੋਰਟਸ ਅਕਾਦਮੀ ਲਈ ਗਰਾਂਟਾਂ ਦੇ ਨਾਲ ਬਾਘਾਪੁਰਾਣਾ ਦੇ ਦੋ ਮੌਜੂਦਾ ਹਸਪਤਾਲਾਂ ਨੂੰ ਅਪਗੇ੍ਡ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਮਾਧ ਭਾਈ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ। ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਬਰਾੜ ਨੇ ਮੁੱਖ ਮੰਤਰੀ ਚੰਨੀ ਤੇ ਸਿੱਧੂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨਾਂ੍ਹ ਆਗੂਆਂ ਵੱਲੋਂ ਇਸ ਹਲਕੇ ਦਾ ਦੌਰਾ ਕਰਨ ਲਈ ਉਨਾਂ੍ਹ ਕੋਲ ਧੰਨਵਾਦ ਕਰਨ ਵਾਸਤੇ ਸ਼ਬਦ ਨਹੀਂ ਹਨ ਇਸ ਤੇ ਬਰਾੜ ਭਾਵੁਕ ਵੀ ਹੋ ਗਏ। ਇਸ ਮੌਕੇ ਮੁਹੰਮਦ ਸਦੀਕ, ਕੁਲਬੀਰ ਸਿੰਘ ਜ਼ੀਰਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮਾਰਕਫੇਡ ਡਾਇਰੈਕਟਰ ਪਰਮਜੀਤ ਸਿੰਘ ਨੰਗਲ, ਭੁਪਿੰਦਰ ਸਿੰਘ ਸਾਹੋਕੇ, ਜਗਸੀਰ ਸਿੰਘ ਚੇਅਰਮੈਨ, ਸੁਭਾਸ਼ ਗੋਇਲ, ਸੁਰਿੰਦਰ ਸਿੰਘ ਿਛੰਦਾ ਚੇਅਰਮੈਨ, ਨਰ ਸਿੰਘ ਬਰਾੜ, ਪ੍ਰਧਾਨ ਅਨੂੰ ਮਿੱਤਲ, ਬਿੱਟੂ ਮਿੱਤਲ ਤੇ ਵਰਕਰ ਹਾਜ਼ਰ ਸਨ।