Punjab

ਸਿੱਧੂ ਨੇ ਚੰਨੀ ਨੂੰ ਫਿਰ ਘੇਰਿਆ ਤਾਂ ਜਾਖੜ ਨੇ ਵੀ ਸਾਧਿਆ ਨਿਸ਼ਾਨਾ

ਅੰਮ੍ਰਿਤਸਰ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਹ ਅੱਜ ਫਿਰ ਬੇਅਦਬੀ ਤੇ ਨਸ਼ੇ ਨੂੰ ਲੈ ਕੇ ਆਪਣੀ ਦੀ ਸਰਕਾਰ ਖਿਲਾਫ਼ ਹਮਲਾਵਰ ਦਿਖੇ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਅਤੇ ਸੀਐਮ ਬਦਲਣ ਤੋਂ ਬਾਅਦ ਨਵਾਂ ਸੀਐਮ ਬਣਨ ਦੇ ਆਧਾਰ ਵੀ ਇਹ ਦੋ ਮੁੱਦੇ ਸਨ। ਇਸ ਮਾਮਲੇ ਨੂੰ ਹੱਲ ਕਰਾਉਣਾ ਮੇਰਾ ਫਰਜ਼ ਵੀ ਹੈ ਤੇ ਧਰਮ ਵੀ ਹੈ। ਇਸ ਦੇ ਨਾਲ ਹੀ ਸਿੱਧੂ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖਡ਼ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਅੱਜ ਕੱਲ੍ਹ ਜ਼ੋਰ ਸ਼ੋਰ ਨਾਲ ਇਨ੍ਹਾਂ ਮੁੱਦਿਆਂ ’ਤੇ ਟਵੀਟ ਕਰ ਰਹੇ ਹਨ ਜਦਕਿ ਪਹਿਲਾਂ ਉਨ੍ਹਾਂ ਨੇ ਇਸ ਨੂੰ ਕਦੇ ਨਹੀਂ ਚੁੱਕਿਆ। ਇਸ ਦਾ ਜਾਖਡ਼ ਨੇ ਵੀ ਸ਼ਾਇਰਾਨਾ ਅੰਦਾਜ਼ ਵਿਚ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਹਾਈ ਕੋਰਟ ਵੱਲੋਂ ਤਿੰਨ ਵਾਰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਸਾਲ 2021 ‘ਚ ਹਾਈਕੋਰਟ ਨੇ ਸਪੱਸ਼ਟ ਕਿਹਾ ਸੀ ਕਿ ਡਰੱਗ ਮਾਫੀਆ ਨੂੰ ਸਿਆਸੀ ਸੁਰੱਖਿਆ ਹਾਸਲ ਹੈ ਅਤੇ ਛੋਟੀਆਂ ਮੱਛੀਆਂ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਜਦੋਂ ਟ੍ਰਾਮਾਡੋਲ ਦੀਆਂ 12 ਲੱਖ ਗੋਲੀਆਂ ਫੜੀਆਂ ਗਈਆਂ ਸਨ ਤਾਂ ਹਾਈ ਕੋਰਟ ਨੇ ਕਿਹਾ ਸੀ ਕਿ ਸਿਆਸੀ ਲੋਕ ਜਾਣਬੁੱਝ ਕੇ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦੇ ਹਨ। ਐਨਡੀਪੀਐਸ ਦੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ’ਤੇ ਹੈ।ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਏ ਬਿਨਾਂ ਸਿੱਧੂ ਨੇ ਕਿਹਾ ਕਿ ਜਿਹੜਾ ਵਿਅਕਤੀ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਦਾ ਹੈ, ਇਹ ਉਸ ਦੀ ਅਸਲੀਅਤ ਹੈ। ਸਭ ਤੋਂ ਪਹਿਲਾਂ ਨਵੰਬਰ 2017 ‘ਚ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਨਸ਼ੇ ਦੀ ਰਿਪੋਰਟ ਐੱਸਟੀਐੱਫ ਨੂੰ ਸੌਂਪੀ ਗਈ ਸੀ। STF ਦੀ ਰਿਪੋਰਟ ਫਰਵਰੀ 2018 ਵਿੱਚ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ। ਦੋਵੇਂ ਵਾਰ ਹਾਈ ਕੋਰਟ ਨੇ ਹਦਾਇਤ ਕੀਤੀ ਹੈ ਕਿ ਕਾਨੂੰਨ ਨੂੰ ਧਿਆਨ ਵਿੱਚ ਰੱਖਦਿਆਂ ਕਾਰਵਾਈ ਕੀਤੀ ਜਾਵੇ। ਮੈਨੂੰ ਸਮਝ ਨਹੀਂ ਆਉਂਦੀ ਕਿ ਸਾਡੇ ਨਾਲ ਕੀ ਸਮੱਸਿਆ ਹੈ। ਕੌਣ ਡਰ ਰਿਹਾ ਹੈ ਅਤੇ ਕੌਣ ਰਿਪੋਰਟ ਪੇਸ਼ ਕਰਨ ਤੋਂ ਰੋਕ ਰਿਹਾ ਹੈ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin