India

ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ ਮੁੜ 10 ਹਜ਼ਾਰ ਤੋਂ ਪਾਰ

ਨਵੀਂ ਦਿੱਲੀ – ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ ਮੁੜ 10 ਹਜ਼ਾਰ ਨੂੰ ਪਾਰ ਕਰ ਗਏ ਹਨ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਇਨਫੈਕਸ਼ਨ ਦੇ ਨਵੇਂ ਮਾਮਲੇ 10 ਹਜ਼ਾਰ ਤੋਂ ਘੱਟ ਮਿਲ ਰਹੇ ਸਨ। ਸਰਗਰਮ ਮਾਮਲਿਆਂ ਵਿਚ ਵੀ ਮਾਮੂਲੀ ਵਾਧਾ ਹੋਇਆ ਹੈ ਅਤੇ ਵਰਤਮਾਨ ਵਿਚ ਸਰਗਰਮ ਮਾਮਲੇ ਵੱਧ ਕੇ 1.10 ਲੱਖ ਤੋਂ ਜ਼ਿਆਦਾ ਹੋ ਗਏ ਹਨ ਜਿਹੜੇ ਕੁਲ ਮਾਮਲਿਆਂ ਦਾ 0.32 ਫ਼ੀਸਦੀ ਹੈ। ਹਾਲਾਂਕਿ ਕੇਰਲ ਨੂੰ ਛੱਡ ਕੇ ਪੂਰੇ ਦੇਸ਼ ਵਿਚ ਹਾਲਾਤ ਕੰਟਰੋਲ ਵਿਚ ਹਨ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟੇ ਵਿਚ ਦੇਸ਼ ਵਿਚ 488 ਲੋਕਾਂ ਦੀ ਜਾਨ ਵੀ ਗਈ ਹੈ। ਇਨ੍ਹਾਂ ਵਿਚੋਂ ਇਕੱਲੇ ਕੇਰਲ ਤੋਂ 384 ਮੌਤਾਂ ਹਨ। ਕੇਰਲ ਵਿਚ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਜੋੜ ਕੇ ਜਾਰੀ ਕੀਤਾ ਜਾ ਰਿਹਾ ਹੈ, ਇਸ ਲਈ ਅੰਕੜੇ ਵਧੇ ਹੋਏ ਨਜ਼ਰ ਆ ਰਹੇ ਹਨ, ਵੈਸੇ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਉਥੇ ਵੀ ਘੱਟ ਹੀ ਹੈ।ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਰੋਕੂ ਵੈਕਸੀਨ ਦੀਆਂ ਹੁਣ ਤਕ 120.89 ਕਰੋੜ ਡੋਜ਼ ਲਾਈਆਂ ਜਾ ਚੁੱਕੀਆਂ ਹਨ। ਹੁਣ ਤਕ 77.89 ਕਰੋੜ ਲੋਕਾਂ ਨੂੰ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ 42.90 ਕਰੋੜ ਲੋਕਾਂ ਨੂੰ ਦੂਜੀ ਡੋਜ਼ ਵੀ ਦਿੱਤੀ ਜਾ ਚੁੱਕੀ ਹੈ ਯਾਨੀ ਉਨ੍ਹਾਂ ਦਾ ਪੂਰਨ ਟੀਕਾਕਰਨ ਹੋ ਗਿਆ ਹੈ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

admin

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin