India

ਪਰਮਬੀਰ ਸਿੰਘ ਦੀਆਂ ਨਹੀਂ ਘੱਟ ਹੋਈਆਂ ਮੁਸ਼ਕਿਲਾਂ, ਥਾਣੇ ‘ਚ ਕਈ ਘੰਟੇ ਹੋਈ ਪੁੱਛਗਿੱਛ

ਮੁੰਬਈ – ਮਹਾਰਾਸ਼ਟਰ ਦੇ ਗ੍ਹਿ ਮੰਤਰੀ ਦਲੀਪ ਵਲਸੇ ਪਾਟਿਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਪੁਲਿਸ ਸੇਵਾ ਨਿਯਮਾਂ ਤਹਿਤ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਪਾਟਿਲ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਇਸ ਸਿਲਸਿਲੇ ‘ਚ ਅੱਗੇ ਦਾ ਫ਼ੈਸਲਾ ਲਿਆ ਜਾਵੇਗਾ। ਇਸ ਦੌਰਾਨ, ਠਾਣੇ ਦੇ ਪੁਲਿਸ ਕਮਿਸ਼ਨਰ ਨੇ ਪਰਮਬੀਰ ਖ਼ਿਲਾਫ਼ ਦਰਜ ਜਬਰਨ ਵਸੂਲੀ ਦੇ ਦੋਸ਼ਾਂ ਦੀ ਜਾਂਚ ਲਈ ਖਾਸ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ। ਸੋਨੂੰ ਜਾਲਾਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਬਾਰੇ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਨੇ ਵੀ ਠਾਣੇ ਪੁਲਿਸ ਸਟੇਸ਼ਨ ‘ਚ ਆਪਣਾ ਬਿਆਨ ਪੇਸ਼ ਕੀਤਾ ਹੈ। ਦੂਜੇ ਪਾਸੇ, ਪਰਮਬੀਰ ਸਿੰਘ ਨੇ ਏਸਪਲੇਨੇਡ ਮਜਿਸਟ੍ਰੇਟ ਕੋਰਟ ‘ਚ ਅਰਜ਼ੀ ਦੇ ਕੇ ਉਸ ਆਦੇਸ਼ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ ਜਿਸ ‘ਚ ਉਨ੍ਹਾਂ ਨੂੰ ਭਗੌੜਾ ਐਲਾਨਿਆ ਗਿਆ ਸੀ। ਅਦਾਲਤ ਇਸ ਮਾਮਲੇ ‘ਚ 29 ਨਵੰਬਰ ਨੂੰ ਸੁਣਵਾਈ ਕਰੇਗੀ।ਗੋਰੇਗਾਓਂ ਜਬਰਨ ਵਸੂਲੀ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਪੁੱਛਗਿੱਛ ਲਈ ਪਰਮਬੀਰ ਸਿੰਘ ਕਾਂਦਿਵਲੀ ਸਥਿਤ ਕ੍ਰਾਈਮ ਬ੍ਾਂਚ ਦੇ ਦਫ਼ਤਰ ‘ਚ ਪੇਸ਼ ਹੋਏ। ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਗ੍ਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਭਿ੍ਸ਼ਟਾਚਾਰ ਦਾ ਦੋਸ਼ ਲਗਾਉਣ ਤੋਂ ਬਾਅਦ ਪਰਮਬੀਰ ਖ਼ਿਲਾਫ਼ ਭਿ੍ਸ਼ਟਾਚਾਰ ਤੇ ਜਬਰਨ ਵਸੂਲੀ ਦੇ ਛੇ ਮਾਮਲੇ ਦਰਜ ਕਰਵਾਏ ਗਏ ਸਨ।ਦੇਸ਼ਮੁਖ ਖ਼ਿਲਾਫ਼ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਇਕ ਮੈਂਬਰੀ ਕਮਿਸ਼ਨ ਨੇ ਪਰਮਬੀਰ ਸਿੰਘ ਨੂੰ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਕੇਯੂ ਚਾਂਦੀਵਾਲ ਕਮਿਸ਼ਨ ਦਾ ਗਠਨ ਇਸ ਸਾਲ ਮਾਰਚ ‘ਚ ਕੀਤਾ ਗਿਆ ਸੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin