Punjab

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ- ਹਰੀਸ਼ ਚੌਧਰੀ ਨੌਕਰੀਓਂ ਕੱਢਿਆ ਬੰਦਾ

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ (ਕੈਪਟਨ) ਦੇ ਪ੍ਰਧਾਨ ਮੰਤਰੀ ਤੇ ਭਾਜਪਾ ਨਾਲ ਹੱਥ ਮਿਲਾਉਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਬਾੜਮੇਰ ’ਚ ਹੋਏ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ’ਤੇ ਚੌਧਰੀ ਨੂੰ ਰਾਜਸਥਾਨ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਗਿਆ ਸੀ। ਇਸ ਮਾਮਲੇ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀਬੀਆਈ ਨੂੰ ਸੌਂਪ ਦਿੱਤਾ ਹੈ।ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮ-ਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਕੈਪਟਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ 14 ਇੰਚਾਰਜਾਂ ਜਿਵੇਂ ਪ੍ਰਣਬ ਮੁਖਰਜੀ, ਮੋਹਸਿਨਾ ਕਿਦਵਈ, ਜਨਾਰਦਨ ਦਿਵੇਦੀ ਨਾਲ ਕੰਮ ਕੀਤਾ ਹੈ ਅਤੇ ਉਹ ਪੰਜਾਬ ਵਿਚ ਬਹੁਤ ਹੀ ਘੱਟ ਦਖਲ ਦਿੰਦੇ ਹਨ ਜਦੋਂਕਿ ਪੰਜਾਬ ਆਉਣਾ ਜਾਂ ਏਥੇ ਹੀ ਸੈਟਲ ਹੋਣਾ ਤਾਂ ਬਾਅਦ ਦੀ ਗੱਲ ਹੈ।ਕੈਪਟਨ ਨੇ ਕਿਹਾ ਕਿ ਹਰੀਸ਼ ਚੌਧਰੀ ਨੂੰ ਉਸ ਦੇ ਗ੍ਰਹਿ ਰਾਜ ਵਿਚ ਕਤਲ ਕੇਸ ਵਿਚ ਨਾਮਜ਼ਦ ਕੀਤੇ ਜਾਣ ਕਾਰਨ ਸਰਕਾਰ ਤੋਂ ਬਰਖਾਸਤ ਕੀਤਾ ਗਿਆ ਹੈ ਤੇ ਹੁਣ ਉਹ ਪੰਜਾਬ ਵਿੱਚ ਮੁੱਖ ਮੰਤਰੀ ਦੀ ਸ਼ਕਤੀ ਅਤੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਮਾਣ ਰਿਹਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਇਕ ਰਬੜ ਸਟੈਂਪ ਸਮਝ ਕੇ ਹਦਾਇਤਾਂ ਜਾਰੀ ਕਰ ਰਿਹਾ ਹੈ। ਕੈਪਟਨ ਨੇ ਮੰਤਰੀ ਮੰਡਲ ਅਤੇ ਅਧਿਕਾਰੀਆਂ ਦੀਆਂ ਮੀਟਿੰਗਾਂ ਵਿਚ ਹਰੀਸ਼ ਚੌਧਰੀ ਦੇ ਸ਼ਾਮਲ ਹੋਣ ਨੂੰ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਦੱਸਿਆ।ਸਾਬਕਾ ਮੁੱਖ ਮੰਤਰੀ ਨੇ ਹਰੀਸ਼ ਚੌਧਰੀ ਵੱਲੋਂ ਚੰਡੀਗੜ੍ਹ ਵਿਚ ਇੱਕ ਮੰਤਰੀ ਦਾ ਬੰਗਲਾ ਅਤੇ ਪੂਰੇ ਪੰਜਾਬ ਭਵਨ ਨੂੰ ਆਪਣੇ ਅਧਿਕਾਰ ਵਿਚ ਲੈਣ ’ਤੇ ਵੀ ਸਵਾਲ ਉਠਾਏ, ਜਿੱਥੇ ਬੈਠ ਕੇ ਚੌਧਰੀ ਮੁੱਖ ਮੰਤਰੀ ਸਮੇਤ ਬਾਕੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਹੁਕਮ ਦਿੰਦੇ ਹਨ। ਕੈਪਟਨ ਨੇ ਸਵਾਲ ਉਠਾਇਆ ਕਿ ਹਰੀਸ਼ ਚੌਧਰੀ ਦੇ ਇਨ੍ਹਾਂ ਸਭ ਖਰਚਿਆਂ ਦਾ ਭੁਗਤਾਨ ਆਖਰਕਾਰ ਕੌਣ ਕਰ ਰਿਹਾ ਹੈ? ਕੈਪਟਨ ਨੇ ਹਰੀਸ਼ ਚੌਧਰੀ ਨੂੰ ‘ਨੌਕਰੀਓਂ ਕੱਢਿਆ ਹੋਇਆ’ ਵਿਅਕਤੀ ਦੱਸਿਆ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin