Punjab

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ MSP ਗਾਰੰਟੀ ‘ਤੇ ਰਾਕੇਸ਼ ਟਿਕੈਤ ਦਾ ਆਇਆ ਵੱਡਾ ਬਿਆਨ

ਅੰਮ੍ਰਿਤਸਰ – ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੇਸ਼ੱਕ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ ਪਰ ਹੋਰ ਮੰਗਾਂ ਲਈ ਅੰਦੋਲਨ ਜਾਰੀ ਰਹੇਗਾ। ਦਿੱਲੀ ਵਿੱਚ 29 ਨਵੰਬਰ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। 4 ਦਸੰਬਰ ਨੂੰ ਮੀਟਿੰਗ ਤੋਂ ਬਾਅਦ ਟਿੱਕਰੀ ਸਰਹੱਦ ‘ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਜਦੋਂ ਤਕ ਭਾਰਤ ਸਰਕਾਰ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਲਾਗੂ ਨਹੀਂ ਕਰਦੀ, ਉਦੋਂ ਤਕ ਅੰਦੋਲਨ ਵਾਪਸ ਨਹੀਂ ਹੋਵੇਗਾ। ਕਿਸਾਨ ਦਿੱਲੀ ਦੀ ਸਰਹੱਦ ‘ਤੇ ਲੜੀਬੱਧ ਅੰਦੋਲਨ ਜਾਰੀ ਰੱਖਣਗੇ। ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦਗਾਰ ਲਈ ਭਾਰਤ ਸਰਕਾਰ ਜਗ੍ਹਾ ਮੁਹੱਈਆ ਕਰਵਾਏਗੀ।

ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ਤੋਂ ਅਲੱਗ ਕਰਨ ਲਈ ਦੇਸ਼ ਭਰ ਵਿਚ ਇਕ ਗੈਂਗ ਕੰਮ ਕਰ ਰਹੀ ਹੈ ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਆਗੂ ਸ਼ਾਮਲ ਹਨ। ਸੰਯੁਕਤ ਕਿਸਾਨ ਮੋਰਚਾ ਚੋਣਾਂ ‘ਚ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰੇਗਾ ਤੇ ਨਾ ਹੀ ਕੋਈ ਸਿਆਸੀ ਪਾਰਟੀ ਬਣਾ ਕੇ ਚੋਣ ਮੈਦਾਨ ਵਿੱਚ ਉਤਰੇਗਾ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin