Punjab

ਟੈਂਕੀ ‘ਤੇ ਚੜ੍ਹਨ ਵਾਲੇ ਤੇ ਚੱਲਦੀ ਸਟੇਜ ‘ਚ ਖ਼ਲਲ ਪਾਉਣ ਵਾਲਿਆਂ ਨੂੰ CM ਚੰਨੀ ਨੇ ਦਿੱਤੀ ਇਹ ਚਿਤਾਵਨੀ

ਬਰਨਾਲਾ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ। ਪੁਲਿਸ ਵੱਲੋਂ ਭਾਵੇਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ ਪਰ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ‘ਚ ਖ਼ਲਲ ਪਾਉਂਦੇ ਹਨ, ਉਨ੍ਹਾਂ ਖਿਲਾਫ਼ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ‘ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin