ਪਟਿਆਲਾ – ਪਟਿਆਲਾ ‘ਚ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਪੇਧਨ ‘ਚ ਕੈਨੇਡਾ ਰਹਿੰਦੇ ਨੌਜਵਾਨ ਦੀ ਬਜ਼ੁਰਗ ਮਾਂ ਦਾ ਕਤਲ ਕਰ ਦਿੱਤਾ ਗਿਆ। 21 ਨਵੰਬਰ ਕੈਨੇਡਾ ‘ਚ ਨੌਜਵਾਨ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਉਸ ਦੀ ਮਾਂ ਘਰ ‘ਚ ਖੂਨ ਨਾਲ ਲੱਥਪੱਥ ਪਈ ਹੈ। ਫ਼ੋਨ ਸੁਣ ਕੇ ਨੌਜਵਾਨ ਵਾਪਸ ਪਿੰਡ ਪਹੁੰਚ ਗਿਆ ਤੇ ਸਾਰੇ ਲੋਕਾਂ ਨੇ ਸਮਝਿਆ ਕਿ ਬਜ਼ੁਰਗ ਔਰਤ ਦੀ ਡਿੱਗਣ ਕਾਰਨ ਸਿਰ ‘ਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ| ਪੁੱਤਰ ਨੇ ਪੋਸਟਮਾਰਟਮ ਕਰਵਾਉਣ ਲਈ ਕਿਹਾ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 64 ਸਾਲਾ ਬਜ਼ੁਰਗ ਅਮਰਜੀਤ ਕੌਰ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। 27 ਨਵੰਬਰ ਨੂੰ ਪੋਸਟਮਾਰਟਮ ਰਿਪੋਰਟ ‘ਚ ਸਾਹਮਣੇ ਆਇਆ ਕਿ ਅਮਰਜੀਤ ਕੌਰ ਦੇ ਸਿਰ ‘ਤੇ ਸੱਤ ਸੱਟਾਂ ਲੱਗੀਆਂ ਹਨ, ਭਾਵ ਉਸ ਦੇ ਸਿਰ ‘ਤੇ ਡੰਡਿਆਂ ਆਦਿ ਨਾਲ ਵਾਰ ਕਰਕੇ ਕਤਲ ਕੀਤਾ ਗਿਆ ਸੀ। ਥਾਣਾ ਭਾਦਸੋਂ ਦੀ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਉਮਰ ਕਰੀਬ 41 ਸਾਲ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।ਘਟਨਾ ਅਨੁਸਾਰ ਹਰਪ੍ਰੀਤ ਸਿੰਘ ਸ਼ਾਦੀਸ਼ੁਦਾ ਹੈ ਜੋ ਕੈਨੇਡਾ ਵਿਚ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਪਿੰਡ ਡੇਢਣ ਵਾਸੀ ਹਰਪ੍ਰੀਤ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਦੀ ਕਰੀਬ ਚਾਰ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਅਜਿਹੇ ‘ਚ ਉਸ ਦੀ ਮਾਂ ਅਮਰਜੀਤ ਕੌਰ ਘਰ ‘ਚ ਇਕੱਲੀ ਰਹਿੰਦੀ ਸੀ, 21 ਨਵੰਬਰ ਨੂੰ ਹਰਪ੍ਰੀਤ ਨੂੰ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਘਰ ‘ਚ ਡਿੱਗਣ ਕਾਰਨ ਉਸ ਦੀ ਮਾਂ ਦੇ ਸਿਰ ‘ਤੇ ਸੱਟ ਲੱਗ ਗਈ ਤੇ ਉਸ ਦੀ ਮੌਤ ਹੋ ਗਈ। ਫ਼ੋਨ ਸੁਣਨ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਮਾਮਾ ਭਿੰਦਰ ਸਿੰਘ ਵਾਸੀ ਨਾਭਾ ਪਿੰਡ ਹਿਆਣਕਲਾਂ ਨੂੰ ਫ਼ੋਨ ਕਰਕੇ ਘਟਨਾ ਬਾਰੇ ਦੱਸਿਆ| ਮਾਮੇ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਨਿੱਜੀ ਹਸਪਤਾਲ ‘ਚ ਰਖਵਾਇਆ ਤੇ ਹਰਪ੍ਰੀਤ ਕੈਨੇਡਾ ਤੋਂ ਵਾਪਸ ਜਾਣ ਲਈ ਰਵਾਨਾ ਹੋ ਗਿਆ| ਉਸ ਨੇ 25 ਨਵੰਬਰ ਨੂੰ ਪਿੰਡ ਪੁੱਜ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਨ੍ਹਾਂ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ। 27 ਨਵੰਬਰ ਨੂੰ ਪੋਸਟਮਾਰਟਮ ਰਿਪੋਰਟ ਵਿਚ ਸਾਫ਼ ਕੀਤਾ ਗਿਆ ਸੀ ਕਿ ਹਰਪ੍ਰੀਤ ਦੀ ਮਾਂ ਅਮਰਜੀਤ ਕੌਰ ਦੇ ਸਿਰ ਵਿੱਚ ਸੱਤ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।
next post