India

DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫ਼ਾ, ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ – ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅੱਗੇਂ ਤੋਂ ਅਹੁਦੇਦਾਰੀ ਲਈ ਨਾ ਖੜ੍ਹਨ ਦਾ ਐਲਾਨ ਕੀਤਾ ਹੈ। ਨਾਲ ਹੀ ਤਾਜ਼ਾ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇਨ ਕਰ ਲਈ ਹੈ। ਉਹ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਤੇ ਧਰਮੇਂਦਰ ਪ੍ਰਧਾਨ ਤੇ ਦੁਸ਼ਯੰਤ ਗੌਤਮ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ ਹਨ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਅਹੁਦੇ ਲਈ ਚੋਣ ਨਹੀਂ ਲੜਣਗੇ। ਸਿਰਸਾ ਪੰਜਾਬੀ ਬਾਗ ਤੋਂ ਚੋਣ ਹਾਰ ਗਏ ਸੀ, ਬਾਵਜੂਦ ਇਸ ਦੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਮਨੋਨੀਤ ਮੈਂਬਰ ਐਲਾਨਿਆ ਪਰ ਪੰਜਾਬੀ ਗਿਆਨ ਦੀ ਪ੍ਰੀਖਿਆ ’ਚ ਅਸਫਲ ਰਹਿਣ ਕਾਰਨ ਉਨ੍ਹਾਂ ਨੂੰ ਨਾਕਾਬਿਲ ਐਲਾਨ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣ ਡਾਇਰੈਕੋਰੇਟ ਦੇ ਇਸ ਫੈਸਲੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ’ਚ ਪਟੀਸ਼ਨ ਦਰਜ ਕੀਤੀ ਹੈ। ਮਾਮਲਾ ਅਜੇ ਵਿਚਾਰਅਧੀਨ ਹੈ।

Related posts

ਟਰੰਪ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਗੱਲਬਾਤ

admin

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin