International

ਪਾਕਿਸਤਾਨ ਨੇ ਸਿਹਤ ਵਰਕਰਾਂ ਤੇ ਬਿਮਾਰ ਲੋਕਾਂ ਲਈ ਵੈਕਸੀਨ ਦੀ ਬੂਸਟਰ ਡੋਜ਼ ਨੂੰ ਦਿੱਤੀ ਪ੍ਰਵਾਨਗੀ

ਇਸਲਾਮਾਬਾਦ – ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਖ਼ਿਲਾਫ਼ ਟੀਕਾਕਰਨ ਪ੍ਰਕਿਰਿਆ ਤੇਜ਼ ਹੋ ਗਈ ਹੈ। ਪਾਕਿਸਤਾਨ ਨੇ ਬੁੱਧਵਾਰ ਨੂੰ ਸਿਹਤ ਵਰਕਰਾਂ, 50 ਸਾਲ ਤੋਂ ਵੱਧ ਉਮਰ ਦੇ ਲੋਕਾਂ, ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ, ਉਨ੍ਹਾਂ ਲਈ ਕੋਵਿਡ-19 ਵੈਕਸੀਨ ਦੀਆਂ ਬੂਸਟਰ ਖੁਰਾਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨਸੀਓਸੀ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਟੀਕੇ ਦੀ ਆਖਰੀ ਖੁਰਾਕ ਤੋਂ ਬਾਅਦ ਛੇ ਮਹੀਨਿਆਂ ਲਈ ਇਹ ਟੀਕੇ ਮੁਫਤ ਹੋਣਗੇ। ਦੁਨੀਆ ਭਰ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਅਜੇ ਖਤਮ ਨਹੀਂ ਹੋਇਆ ਸੀ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਨੇ ਵਿਸ਼ਵ ਪੱਧਰ ‘ਤੇ ਦਸਤਕ ਦੇ ਦਿੱਤੀ ਹੈ। ਐੱਨਸੀਓਸੀ ਫੋਰਮ ਨੇ ਜ਼ੋਰ ਦੇ ਕੇ ਕਿਹਾ ਕਿ ਟੀਕਾਕਰਨ ਹੀ ਇਸ ਤੋਂ ਬਚਾਅ ਹੈ, ਜਿਸ ਤੋਂ ਬਾਅਦ ਐੱਨ.ਸੀ.ਓ.ਸੀ ਨੇ ‘ਲਾਜ਼ਮੀ ਟੀਕਾਕਰਨ ਪ੍ਰਣਾਲੀ’ ਨੂੰ 1 ਦਸੰਬਰ ਯਾਨੀ ਅੱਜ ਤੋਂ ਲਾਗੂ ਕਰਨ ਲਈ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਕੰਮਕਾਜ ਸਬੰਧੀ ਸੂਬਿਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਜ਼ੀਰੋ-ਟੌਲਰੈਂਸ ਨੀਤੀ (zero-tolerance policy) ਅਪਣਾਉਣ ਲਈ ਜਾਰੀ ਕੀਤਾ ਗਿਆ ਹੈ।

Related posts

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ- ਇਮਰਾਨ ਖਾਨ ਨੇ ਪਾਕਿਸਤਾਨ ਦੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤੈ

Bunty

ਅਫ਼ਗਾਨਿਸਤਾਨ ’ਚ ਯੂਨੀਵਰਸਿਟੀਆਂ ਖੁੱਲ੍ਹ ਦਿੱਤੀਆਂ ਗਈਆਂ

admin

ਬ੍ਰਿਟੇਨ ਵਿੱਚ ਇਮੀਗ੍ਰੇਸ਼ਨ ਖਿਲਾਫ਼ ਇਤਿਹਾਸ ਦਾ ਸਭ ਤੋਂ ਵੱਡਾ ਪ੍ਰਦਰਸ਼ਨ !

admin