Punjab

ਪੰਜਾਬ ਦੇ ਗੁਰਦਾਸਪੁਰ ‘ਚ RDX ਤੋਂ ਬਾਅਦ ਹੁਣ ਮਿਲਿਆ ਟਿਫਨ ਬੰਬ ਤੇ ਚਾਰ ਹੈਂਡ ਗ੍ਰਨੇਡ

ਗੁਰਦਾਸਪੁਰ – ਥਾਣਾ ਭੈਣੀ ਮੀਆਂ ਖਾਂ ਵੱਲੋਂ ਥਾਣਾ ਦੀਨਾਨਗਰ ਤੋਂ 900 ਗ੍ਰਾਮ ਆਰ.ਡੀ.ਐਕਸ, ਦੋ ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ ਹੁਣ ਥਾਣਾ ਸਦਰ ਗੁਰਦਾਸਪੁਰ ਨੇ ਇਕ ਟਿਫਿਨ ਬੰਬ ਅਤੇ ਚਾਰ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਸ ਨੇ ਹਥਿਆਰਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਧਿਆਨ ਯੋਗ ਹੈ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹਥਿਆਰਾਂ ਦੀ ਬਰਾਮਦਗੀ ਕਰ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਆਰਡੀਐਕਸ ਅਤੇ ਹੈਂਡ ਗ੍ਰੇਨੇਡ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਵੱਲੋਂ ਰੈੱਡ ਅਲਰਟ ਕੀਤਾ ਜਾ ਰਿਹਾ ਹੈ। ਇਸ ਤਹਿਤ ਥਾਣਾ ਸਦਰ ਦੀ ਪੁਲਸ ਵੀਰਵਾਰ ਦੇਰ ਸ਼ਾਮ ਤਲਾਸ਼ੀ ਮੁਹਿੰਮ ‘ਤੇ ਸੀ। ਪੁਲਿਸ ਟੀਮ ਨੂੰ ਘਾਹ ਨਾਲ ਢੱਕਿਆ ਇੱਕ ਪੀਲੇ ਰੰਗ ਦਾ ਬੈਗ ਮਿਲਿਆ। ਸਲੇਮਪੁਰ ਅਰਾਈਆਂ ਰੋਡ ‘ਤੇ ਚੈਕਿੰਗ ਕਰਨ ‘ਤੇ 04 ਹੈਂਡ ਗ੍ਰਨੇਡ ਅਤੇ 01 ਬਾਕਸ ਟਿਫਨ ਬੰਬ ਵਰਗੇ ਵਿਸਫੋਟਕ ਪਦਾਰਥ ਮਿਲੇ ਹਨ। ਪੁਲੀਸ ਵੱਲੋਂ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਗੁਰਦਾਸਪੁਰ ਡਾ ਨਾਨਕ ਸਿੰਘ ਪ੍ਰੈਸ ਕਾਨਫਰੰਸ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਦੇਣਗੇ।

Related posts

ਪ੍ਰੋ. ਜਸਵੰਤ ਸਿੰਘ ਗੰਡਮ ਦੀ ਪਲੇਠੀ ਕਾਵਿ-ਪੁਸਤਕ ‘ਬੁੱਲ੍ਹ ਸੀਤਿਆਂ ਸਰਨਾ ਨਈਂ’ ਲੋਕ ਅਰਪਨ

admin

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਝਟਕਾ, ਮੁਹਾਲੀ ਕੋਰਟ ਨੇ ਖਾਰਜ ਕੀਤੀ ਜ਼ਮਾਨਤ ਅਰਜ਼ੀ

Bunty

ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ

Bunty