Punjab

ਹਿੰਦ ਦੀ ਚਾਦਰ ਦਾ ਸ਼ਹੀਦੀ ਦਿਹਾੜਾ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦੀ ਅਪੀਲ

ਚੰਡੀਗੜ੍ਹ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰਨ ਦੀ ਅਪੀਲ ਕੀਤੀ ਹੈ।ਹਰਸਿਮਰਤ ਬਾਦਲ ਨੇ ਕਿਹਾ ਕਿ ਕਿਸੇ ਹੋਰ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਆਪਣੀ ਸ਼ਹਾਦਤ ਦੇਣ ਦੀ ਦੁਨੀਆਂ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਨਾਲ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਸੀ ਵਿਸ਼ਵਾਸ ਤੇ ਇਕ ਦੂਜੇ ਨੂੰ ਸਮਝਣ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜ ਦੇ ਸਿਲੇਬਸ ਵਿਚ ਸ਼ਾਮਲ ਕਰ ਕੇ ਇਸੇ ਦੇਸ਼ ਵਿਚ ਪਸਾਰ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਗੁਰੂ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਤ ਕੀਤੇ ਜਾਣ ਦੀ ਮੰਗ ਵੀ ਕੀਤੀ।ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਨੇ ਆਪਸੀ ਵਿਸ਼ਵਾਸ ਤੇ ਧਰਮ ਦੀ ਰਾਖੀ ਲਈ ਯੋਗਦਾਨ ਪਾਇਆ, ਉਨ੍ਹਾਂ ਦੀ ਯਾਦ ਵਿਚ ਕੌਮੀ ਐਵਾਰਡ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾ ਐਵਾਰਡ ਮਰਨ ਉਪਰੰਤ ਭਗਤ ਪੂਰਨ ਸਿੰਘ ਜੋ ਕਿ ਇਕ ਬ੍ਰਾਹਮਣ ਸਨ, ਨੂੰ ਮਿਲਣਾ ਚਾਹੀਦਾ ਹੈ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin