ਨਵੀਂ ਦਿੱਲੀ – ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ‘ਤੇ ਕੈਬਨਿਟ ਦੇ ਫੈਸਲੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ 2.95 ਕਰੋੜ ਪੱਕੇ ਮਕਾਨ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਹੈ। ਨਵੰਬਰ 2021 ਤਕ 1.65 ਕਰੋੜ ਪੱਕੇ ਘਰ ਬਣਾ ਕੇ ਦਿੱਤੇ ਜਾ ਚੁੱਕੇ ਹਨ। ਮਕਾਨ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ ਅਤੇ ਲੋਕ ਵੀ ਇਸ ਯੋਜਨਾ ਤਹਿਤ ਪੱਕੇ ਮਕਾਨ ਹਾਸਲ ਕਰਨ ਸਕਣ, ਇਸ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਨੂੰ 2024 ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ ਮਾਰਚ 2021 ਤਕ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਤਹਿਤ ਹੁਣ ਤਕ 1.97 ਲੱਖ ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਇਨ੍ਹਾਂ ਵਿੱਚੋਂ ਕੇਂਦਰ ਸਰਕਾਰ ਨੇ 1,44,162 ਕਰੋੜ ਰੁਪਏ ਖਰਚ ਕੀਤੇ ਹਨ, ਬਾਕੀ ਰਹਿੰਦੇ ਪੱਕੇ ਮਕਾਨਾਂ ਦੀ ਉਸਾਰੀ ਲਈ ਸਰਕਾਰ ਨੇ 2,17,257 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਤਾਂ ਜੋ ਬਾਕੀ ਪਰਿਵਾਰਾਂ ਨੂੰ 2024 ਤੱਕ ਪੱਕੇ ਘਰ ਮਿਲ ਸਕਣ।
