ਮਾਨਸਾ – ਆਮ ਆਦਮੀ ਪਾਰਟੀ ਦੇ ਜੈਤੋ ਤੋਂ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਹਰ ਤਰ੍ਹਾਂ ਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ ਅਤੇ ੳਨ੍ਹਾਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆ ਆਖਿਆ। ਜਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਪਿਛਲੇ ਕੱਝ ਸਮੇਂ ਤੋਂ ਆਮ ਆਦਮੀ ਪਾਰਟੀ ਤੋਂ ਖਫਾ ਚੱਲੇ ਆ ਰਹੇ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਕੀਤੇ ਹੋਏ ਵਾਅਦਿਆਂ ਤੇ ਦਾਅਵਿਆਂ ਤੋਂ ਭੱਜ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਾਰਟੀ ਦ ਵਿਧਾਇਕ ਨਿਰਾਸ਼ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਕਹਿਣੀ ਅਤੇ ਕਰਨੀ ਵਿੱਜ ਜ਼ਮੀਨ ਅਸਮਾਨ ਦਾ ਫਰਕ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਅਤੇ ਆਪ ਨੇਤਾ ਅੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਨੂੰ ਸਿਰਫ ਗੱਲਾਬਾਤਾਂ ਕਰਕੇ ਸਹੂਲਤਾਂ ਦੇਣ ਦਾ ਦਾਅਵਾ ਕਰਨ ਵਾਲੇ ਅਰਵਿੰਦਰ ਕੇਜਰੀਵਾਲ ਦੀਆਂ ਨੀਤੀਆਂ ਕਦੇ ਵੀ ਪੰਜਾਬ ਹਿੱਤ ਵਿੱਚ ਨਹੀਂ ਹੋ ਸਕਦੀਆਂ। ਉਨ੍ਹਾਂ ਮਾ. ਬਲਦੇਵ ਸਿੰਘ ਨੂੰ ਪਾਰਟੀ ਵਿੱਚ ਆਉਣ ਤੇ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਣ ਦਾ ਜਿਕਰ ਕੀਤਾ।
previous post