Punjab

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਮੰਡੀ ਗੋਬਿੰਦਗੜ੍ਹ – ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਟੀਲ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕਦਮ ਚੁੱਕੇਗੀ। ਕੇਂਦਰ ਸਰਕਾਰ ਵੱਲੋਂ ਸਕਰੈਪ ਪ੍ਰੋਸੈਸਿੰਗ ਯੂਨਿਟ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸਕਰੈਪ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਲੇਖੀ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਆਏ ਸਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਲੇਖੀ ਨੂੰ ਇੱਥੇ ਪੁੱਜਣ ’ਤੇ ਵਧਾਈ ਦਿੱਤੀ ਤੇ ਸਨਮਾਨਿਤ ਵੀ ਕੀਤਾ। ਮੀਨਾਕਸ਼ੀ ਲੇਖੀ ਨੇ ਕਿਹਾ ਕਿ ਲੋਹਾ ਤੇ ਸਟੀਲ ਉਦਯੋਗ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ’ਤੇ ਉਹ ਖੁੱਲ੍ਹੇ ਮਨ ਨਾਲ ਇੱਥੋਂ ਦੇ ਉਦਯੋਗਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਏ ਹਨ। ਇੱਥੋਂ ਦੀ ਹਰ ਮੁਸ਼ਕਲ ਨਾਲ ਉਹ ਦਿੱਲੀ ਜਾਵੇਗੀ, ਜਿੱਥੇ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਮੰਥਨ ਕਰ ਕੇ ਨਿਪਟਾਇਆ ਜਾਵੇਗਾ, ਉਥੇ ਹੀ ਉਨ੍ਹਾਂ ਨੂੰ ਚੋਣ ਮੈਨੀਫੈਸਟੋ ਵਿਚ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ’ਚ ਸਿਰਫ਼ 7 ਏਮਜ਼ ਸਨ ਪਰ ਜਦੋਂ ਤੋਂ ਨਰਿੰਦਰ ਮੋਦੀ ਸਰਕਾਰ ਨੇ ਸੱਤਾ ਸੰਭਾਲੀ ਹੈ, 15 ਏਮਜ਼ ਬਣ ਚੁੱਕੇ ਹਨ ਅਤੇ 22 ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਭਾਜਪਾ ਦਾ ਚਿਹਰਾ ਹੈ। ਪਾਰਟੀ ਉਸ ਦੇ ਮੂੰਹ ’ਤੇ ਚੋਣਾਂ ਲੜਦੀ ਹੈ ਤੇ ਜਿੱਤ ਕੇ ਸਰਕਾਰ ਬਣਾਉਂਦੀ ਹੈ। ਪੰਜਾਬ ’ਚ ਵੀ ਭਾਜਪਾ ਆਪਣੇ ਦਮ ’ਤੇ ਚੋਣਾਂ ਲੜ ਕੇ ਸਰਕਾਰ ਬਣਾਏਗੀ।ਇਸ ਮੌਕੇ ਅਸ਼ੋਕ ਜਿੰਦਲ, ਦਿਨੇਸ਼ ਗਰਗ, ਪ੍ਰਿਤਪਾਲ ਰਾਜਨ ਗਰਗ, ਸੁਖਵਿੰਦਰ ਸਿੰਘ ਭਾਂਬਰੀ, ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin