Punjab

ਭਾਕਿਯੂ-ਡਕੌਂਦਾ ਵੱਲੋਂ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਐਸਆਈਟੀ ਦੀ ਜਾਂਚ ਨੇ ਸੰਯੁਕਤ ਕਿਸਾਨ ਮੋਰਚਾ ਤੇ ਮੁਜ਼ਾਹਰਾਕਾਰੀ ਕਿਸਾਨਾਂ ਦੇ ਸਟੈਂਡ ਦੀ ਪੁਸ਼ਟੀ ਕੀਤੀ ਹੈ ਕਿ ਲਖੀਮਪੁਰ ਖੀਰੀ ਕਾਂਡ ਪਹਿਲਾਂ ਤੋਂ ਯੋਜਨਾਬੱਧ ਕਤਲੇਆਮ ਸੀ। ਇਸ ਦੌਰਾਨ ਘਟਨਾ ਦਾ ਮੁੱਖ ਮਾਸਟਰਮਾਈਂਡ ਅਜੈ ਮਿਸ਼ਰਾ ਟੈਨੀ ਲਗਾਤਾਰ ਘੁੰਮ ਰਿਹਾ ਹੈ ਅਤੇ ਕੇਂਦਰ ਸਰਕਾਰ ’ਚ ਆਪਣਾ ਅਹੁਦਾ ਸੰਭਾਲ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਲਖੀਮਪੁਰ ਖੀਰੀ ਘਟਨਾ ’ਚ ਕਿਸਾਨ ਕਤਲੇਆਮ ਦੇ ਸਾਜ਼ਿਸ਼ਕਰਤਾ ਨੂੰ ਬਚਾਉਣਾ ਬੰਦ ਕਰੇ, ਤੇ ਉਸਨੂੰ ਬਰਖ਼ਾਸਤ ਕਰ ਕੇ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਸ ਕਤਲੇਆਮ ਨੂੰ ਉਦੋਂ ਤਕ ਨਹੀਂ ਭੁੱਲਣਗੇ, ਜਦੋਂ ਤਕ ਪੀੜਤਾਂ ਨੂੰ ਇਨਸਾਫ਼ ਨਹੀਂ ਦਿਵਾ ਲੈਂਦੇ।

ਕਿਸਾਨ ਆਗੂਆਂ ਨੇ ਲਖੀਮਪੁਰ ਖੀਰੀ ਵਿਖੇ ਹੋਏ ਕਤਲੇਆਮ ਵਿਚ ਐ,ਆਈਟੀ ਦੀ ਜਾਂਚ ਦਾ ਨੋਟਿਸ ਲਿਆ ਹੈ , ਜਿੱਥੇ ਇਸ ਨੇ ਮੌਜੂਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਟੈਨੀ ਸਮੇਤ ਇਸ ਮਾਮਲੇ ਵਿੱਚ 13 ਮੁਲਜ਼ਮਾਂ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਸੌਂਪੇ ਗਏ ਆਪਣੇ ਬਿਆਨ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁਸ਼ਟੀ ਕੀਤੀ ਹੈ ਕਿ ਹੁਣ ਤਕ ਵਿਸ਼ਲੇਸ਼ਣ ਤੇ ਇਕੱਠੇ ਕੀਤੇ ਸਬੂਤਾਂ ਤੋਂ ਇਹ ਸਾਬਤ ਹੋਇਆ ਕਿ ਦੋਸ਼ੀ ਨੇ ਲਾਪਰਵਾਹੀ ਤੇ ਅਣਦੇਖੀ ਨਾਲ ਅਪਰਾਧਿਕ ਕੰਮ ਨਹੀਂ ਕੀਤਾ, ਸਗੋਂ ਜਾਣ-ਬੁੱਝ ਕੇ ਯੋਜਨਾਬੱਧ ਰਣਨੀਤੀ ਤਹਿਤ ਕਿਸਾਨਾਂ ਨੂੰ ਮਾਰਨ ਦਾ ਉਦੇਸ਼ ਸੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋਈ ਸੀ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin