Punjab

ਦਿੱਲੀ ਪੁੱਜੇ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਨੇਤਾਵਾਂ ਨਾਲ ਗੱਠਜੋੜ ਤੇ ਸੀਟ ਸ਼ੇਅਰਿੰਗ ’ਤੇ ਹੋਵੇਗੀ ਚਰਚਾ

ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਗੱਠਜੋੜ ਨੂੰ ਅੰਤਿਮ ਰੂਪ ਦੇਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ। ਉਹ ਅਗਲੇ ਤਿੰਨ ਦਿਨਾਂ ਤਕ ਦਿੱਲੀ ਵਿਚ ਹੀ ਰਹਿਣਗੇ ਤੇ ਭਾਜਪਾ ਦੇ ਉੱਘੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਦੋਵਾਂ ਪਾਰਟੀਆਂ ਦਰਮਿਆਨ ਮੁੱਖ ਰੂਪ ਨਾਲ ਸੀਟ ਬਟਵਾਰੇ ਨੂੰ ਲੈ ਕੇ ਚਰਚਾ ਹੋਣੀ ਹੈ, ਕਿਉਂਕਿ ਕੈਪਟਨ ਨੇ ਜ਼ਿਲ੍ਹਾ ਪੱਧਰ ’ਤੇ ਆਪਣੀ ਪਾਰਟੀ ਦਾ ਸੰਗਠਨਾਤਮਕ ਢਾਂਚਾ ਖੜ੍ਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਵਿਚ ਸੀਟਾਂ ਨੂੰ ਲੈ ਕੇ ਤਸਵੀਰ ਸਪੱਸ਼ਟ ਹੋਣ ਤੋਂ ਬਾਅਦ ਦੋਵੇਂ ਪਾਰਟੀਆਂ ਆਪਣੇ-ਆਪਣੇ ਖੇਤਰ ਵਿਚ ਜ਼ੋਰ ਲਗਾ ਸਕਦੀਆਂ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin