ਸ੍ਰੀ ਮੁਕਤਸਰ ਸਾਹਿਬ – ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਗੜ੍ਹ ਮੰਨੇ ਜਾਂਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ‘ਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਹੁਣ ਤਕ ਦੀ ਸਭ ਤੋਂ ਵੱਧ ਭ੍ਰਿਸ਼ਟਾਚਾਰ ਸਰਕਾਰ ਸਾਬਤ ਹੋਈ ਹੈ। ਕਾਂਗਰਸ ਦੇ ਮੰਤਰੀ ਤੇ ਵਿਧਾਇਕ ਸਭ ਪੈਸੇ ਕਮਾਉਣ ਵਿਚ ਲੱਗੇ ਹੋਏ ਹਨ। ਮੁੱਖ ਮੰਤਰੀ ਚੰਨੀ ਦੇ ਆਪਣੇ ਹਲਕੇ ‘ਚ ਨਜਾਇਜ਼ ਮਾਈਨਿੰਗ ਚਲ ਰਹੀ ਪਰ ਮੁੱਖ ਮੰਤਰੀ ਚੰਨੀ ਨੂੰ ਇਸਦਾ ਪਤਾ ਤਕ ਨਾ ਹੋਵੇ ਇਹ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਕੈਪਟਨ ਨੂੰ ਮੁੱਖ ਮੰਤਰੀ ਬਣਾਈ ਰੱਖਿਆ ਤੇ ਹੁਣ ਤਿੰਨ ਮਹੀਨਿਆਂ ਲਈ ਚੰਨੀ ਨੂੰ ਬਣਾ ਦਿੱਤਾ। ਪਹਿਲਾਂ ਕੈਪਟਨ ਨੇ ਘਰ ਘਰ ਨੌਕਰੀ ਦੇਣ, ਸਮਾਰਟ ਫ਼ੋਨ ਦੇਣ ਤੇ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੇ ਝੂਠੇ ਵਾਅਦੇ ਕੀਤੇ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਚੰਨੀ ਬਿਜਲੀ ਦੇ ਬਿੱਲ ਮਾਫ਼ ਕਰਨ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਝੂਠੇ ਵਾਅਦੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਜੀ ਸਰਕਾਰ ਆਉਣ ਤੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸੁਧਾਰ ਕੀਤਾ ਜਾਵੇਗਾ ਜਿਸ ਤਰ੍ਹਾਂ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਦਸ਼ਾ ਬਦਲੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਪੰਜਾਬ ਵਿਚ ਹਰ ਔਰਤ ਦੇ ਖਾਤੇ ‘ਚ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ 1966 ਤੋਂ ਲੈਕੇ ਹੁਣ ਤਕ ਪੰਜਾਬ ਨੂੰ ਲੁੱਟਿਆ। ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਖੇਤੀ ਕੰਨੂਨਾ ਨੂੰ ਸਲਾਉਂਦਾ ਰਿਹਾ ਕਿ ਕਨੂੰਨ ਬਹੁਤ ਚੰਗੇ ਹਨ ਪਰ ਜਦੋਂ ਕਿਸਾਨਾਂ ਦਾ ਰੋਹ ਵਧ ਗਿਆ ਤਾਂ ਪਾਰਲੀਮੈਂਟ ਵਿਚ ਸੁਖਬੀਰ ਬਾਦਲ ਕਹਿੰਦਾ ਕਿ ਅਸੀਂ ਤਾਂ ਕਾਨੂੰਨ ਪੜ੍ਹੇ ਨਹੀਂ ਸੀ, ਇਹ ਤਾਂ ਕਿਸਾਨੀ ਲਈ ਮਾੜੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਵਾਰੀ ਵੱਟੇ ਦੀ ਸਿਆਸਤ ਕਰਦੇ ਹਨ ਤੇ ਇਕ ਦੂਜੇ ਨਾਲ ਰਲ਼ੇ ਹੋਏ ਹਨ ਪਰ ਹੁਣ ਤੀਜੀ ਧਿਰ ਆਪ ਡਰ ਰਹੇ ਹਨ।