Punjab

ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ ‘ਚ FIR ਦਰਜ

ਚੰਡੀਗੜ੍ਹ – ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਭਵਨ (ਸਚਖੰਡ ਸਾਹਿਬ) ‘ਚ ਬੇਅਦਬੀ ਦੀ ਘਟਨਾ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਓਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਨਾਲ ਹੀ ਇਹ ਵੀ ਕਿਹਾ ਕਿ ਉਸ ਦੇ ਪਿੱਛੇ ਦੀ ਸਾਜ਼ਿਸ਼ ਦਾ ਵੀ ਪਤਾ ਲਗਾਇਆ ਜਾਵੇ ਤਾਂ ਅਜਿਹੀ ਘਟਨਾ ਦੁਬਾਰਾ ਨਾ ਹੋ ਸਕੇ। ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਗੱਲਬਾਤ ਕਰ ਕੇ ਪੂਰਾ ਸਹਿਯੋਗ ਦੇਣ ਨੂੰ ਕਿਹਾ ਹੈ।ਉੱਥੇ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਤੋਂ ਬਾਅਦ ਸ਼ਨਿਚਰਵਾਰ ਸ਼ਾਮ ਨੂੰ ਵੱਡੀ ਗਿਣਤੀ ‘ਚ ਸਿੱਖ ਸੰਗਤ ਉੱਥੇ ਇਕੱਤਰ ਹੋ ਗਈ। ਭੜਕੀ ਹੋਈ ਭੀੜ ਮੁਲਜ਼ਮ ਨੌਜਵਾਨ ਤਕ ਪਹੁੰਚਣਾ ਚਾਹੁੰਦੀ ਸੀ, ਪਰ ਪੁਲਿਸ ਨੇ ਗੇਟ ਬੰਦ ਕਰ ਕੇ ਉਨ੍ਹਾਂ ਨੂੰ ਰੋਕ ਦਿੱਤਾ। ਸਿੱਖ ਜਥੇਬੰਦੀਆਂ ਦੇ ਵਰਕਰ ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੇ ਸਨ, ਉਦੋਂ ਬੇਅਦਬੀ ਦੀ ਸਚਾਈ ਦਾ ਪਤਾ ਚੱਲ ਸਕੇ। ਇੰਟਰਨੈੱਟ ਮੀਡੀਆ ‘ਤੇ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ। ਇਸ ਨਾਲ ਹਾਲਾਤ ਔੜ ਤਣਾਅਪੂਰਨ ਹੋ ਗਏ। ਬਾਅਦ ‘ਚ ਉਨ੍ਹਾਂ ਨੂੰ ਪਤਾ ਚੱਲਿਆ ਕਿ ਨੌਜਵਾਨ ਦੀ ਮੌਤ ਹੋ ਗਈ ਹੈ।ਕਾਬਿਲੇਗ਼ੌਰ ਹੈ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਬਾਰਡਰ ‘ਤੇ ਨਿਹੰਗ ਸਿੰਘਾਂ ਨੇ ਤਰਨਤਾਰਨ ਦੇ ਇਕ ਨੌਜਵਾਨ ਦੇ ਹੱਥ-ਪੈਰ ਕੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਉਸ ‘ਤੇ ਵੀ ਬੇਅਦਬੀ ਦਾ ਦੋਸ਼ ਲਗਾਇਆ ਗਿਆ ਸੀ। ਸ੍ਰੀ ਹਰਿਮੰਦਰ ਸਾਹਿਬ ‘ਚ ਇਕ ਵਾਰ ਦੋ ਔਰਤਾਂ ਨੇ ਟਿਕਟਾਕ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਪਾ ਦਿੱਤੀ ਸੀ। ਦੋਵਾਂ ‘ਤੇ ਕੇਸ ਦਰਜ ਕੀਤਾ ਸੀ, ਪਰ ਬਾਅਦ ਵਿਚ ਉਨ੍ਹਾਂ ਨੇ ਮਾਫ਼ੀ ਮੰਗ ਲਈ ਸੀ। ਕੁਝ ਦਿਨ ਪਹਿਲਾਂ ਰੂਪਨਗਰ ਜ਼ਿਲ੍ਹੇ ‘ਚ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਵੀ ਇਕ ਵਿਅਕਤੀ ਨੇ ਬੀੜੀ ਪੀ ਕੇ ਰਾਗੀਆਂ ‘ਤੇ ਸੁੱਟੀ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin