India

ਲੜਕੀਆਂ ਦੀ ਵਿਆਹ ਦੀ ਉਮਰ ਵਧਾਉਣ ਵਾਲਾ ਬਿੱਲ ਲੋਕ ਸਭਾ ’ਚ ਪੇਸ਼

ਨਵੀਂ ਦਿੱਲੀ – ਲਖੀਮਪੁਰ ਕਾਂਡ ’ਤੇ ਸੰਸਦ ਦੇ ਅੰਦਰ ਅਤੇ ਬਾਹਰ ਸਿਆਸੀ ਸੰਗ੍ਰਾਮ ਦੇ ਫਿਲਹਾਲ ਰੁਕਣ ਦੇ ਆਸਾਰ ਨਹੀਂ ਦਿਸ ਰਹੇ ਹਨ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਨੂੰ ਮੁਲਤਵੀ ਕਰਨਾ ਪਿਆ। ਵਿਰੋਧੀ ਧਿਰ ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ਅਤੇ ਲਖੀਮਪੁਰ ਖੀਰੀ ਕਾਂਡ ’ਚ ਗ੍ਰਿਫ਼ਤਾਰ ਆਸ਼ੀਸ਼ ਮਿਸ਼ਰਾ ਦੇ ਪਿਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ’ਤੇ ਅੜਿਆ ਹੋਇਆ ਹੈ। ਵਿਰੋਧੀ ਦਲ ਆਪਣੀਆਂ ਮੰਗਾਂ ਨੂੰ ਲੈ ਕੇ ਦੋਵਾਂ ਸਦਨਾਂ ’ਚ ਹੰਗਾਮਾ ਕਰ ਰਹੇ ਹਨ। ਇਸਨੂੰ ਲੈ ਕੇ ਵਿਰੋਧੀ ਅੱਜ ਸੰਸਦ ਭਵਨ ਤੋਂ ਵਿਜੈ ਚੌਕ ਤਕ ਵਿਰੋਧ ਮਾਰਚ ਕੱਢਣ ਦੀ ਤਿਆਰੀ ’ਚ ਹਨ। ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਗ੍ਰਹਿ ਰਾਜ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਸਦ ਭਵਨ ਦੇ ਗਾਂਧੀ ਬੁੱਤ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸਮ੍ਰਿਤੀ ਇਰਾਨੀ ਨੇ ਲੋਕ ਸਭਾ ਵਿੱਚ ਬਾਲ ਵਿਆਹ ਦੀ ਮਨਾਹੀ (ਸੋਧ) ਬਿੱਲ, 2021 ਪੇਸ਼ ਕੀਤਾ ਹੈ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 22 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸਮ੍ਰਿਤੀ ਇਰਾਨੀ ਨੇ ਲੋਕ ਸਭਾ ਵਿੱਚ ਬਾਲ ਵਿਆਹ ਦੀ ਮਨਾਹੀ (ਸੋਧ) ਬਿੱਲ, 2021 ਪੇਸ਼ ਕੀਤਾ। ਇਸ ਬਿੱਲ ਵਿੱਚ ਔਰਤਾਂ ਲਈ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੀ ਮੰਗ ਕੀਤੀ ਗਈ ਹੈ।ਟੀਐਮਸੀ ਸੰਸਦ ਮੈਂਬਰ ਸੌਗਤ ਰਾਏ ਨੇ ਕਿਹਾ ਕਿ ਸਰਕਾਰ ਨੇ ਜਿਸ ਤਰ੍ਹਾਂ ਜਲਦਬਾਜ਼ੀ ਵਿੱਚ ਬਿੱਲ ਲਿਆਂਦਾ ਹੈ, ਮੈਂ ਉਸ ਦਾ ਵਿਰੋਧ ਕਰਦਾ ਹਾਂ। ਇਸ ਬਿੱਲ ਲਈ ਸਾਰੇ ਹਿੱਸੇਦਾਰਾਂ ਵਿਚਕਾਰ ਪੂਰੀ ਚਰਚਾ ਦੀ ਲੋੜ ਹੈ। ਘੱਟ ਗਿਣਤੀਆਂ ਇਸ ਬਿੱਲ ਦਾ ਪੂਰੀ ਤਰ੍ਹਾਂ ਵਿਰੋਧ ਕਰ ਰਹੀਆਂ ਹਨ।ਲਖੀਮਪੁਰ ਖੇੜੀ ਮਾਮਲੇ ‘ਚ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਗਾਂਧੀ ਬੁੱਤ ਤੋਂ ਵਿਜੇ ਚੌਕ ਤੱਕ ਮਾਰਚ ਕੱਢਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਵਾਰ-ਵਾਰ ਕਿਹਾ ਹੈ ਕਿ ਇਕ ਮੰਤਰੀ ਦੇ ਪੁੱਤਰ ਨੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਹੈ, ਰਿਪੋਰਟਾਂ ਆਈਆਂ ਹਨ ਕਿ ਇਹ ਸਾਜ਼ਿਸ਼ ਹੈ, ਪ੍ਰਧਾਨ ਮੰਤਰੀ ਉਸ ਮੰਤਰੀ ਬਾਰੇ ਕੁਝ ਨਹੀਂ ਕਰਦੇ। ਇਸ ਬੰਦੇ ਨੂੰ ਜੇਲ ‘ਚ ਪਾ ਕੇ ਦਿਖਾਵਾਂਗੇ, ਨਹੀਂ ਛੱਡਾਂਗੇ।ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ, ਜਿਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਇਸ ਦੌਰਾਨ ਲਖੀਮਪੁਰ ਖੇੜੀ ਕਾਂਡ ‘ਤੇ ਵਿਰੋਧੀ ਧਿਰ ਇਕਜੁੱਟ ਦਿਖਾਈ ਦਿੱਤੀ, ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਮੰਤਰੀ ਟੇਨੀ ‘ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਟੇਨੀ ਦੇ ਬੇਟੇ ਨੇ ਆਪਣੀ ਕਾਰ ਨਾਲ ਕਿਸਾਨਾਂ ਨੂੰ ਕੁਚਲਿਆ, ਪਰ ਸਰਕਾਰ ਆਪਣਾ ਕੰਮ ਨਹੀਂ ਕਰ ਰਹੀ। ਇਸ ਦੇ ਨਾਲ ਹੀ ਜਾਂਚ ਰਿਪੋਰਟ ਵਿੱਚ ਸਾਜ਼ਿਸ਼ ਦਾ ਮਾਮਲਾ ਵੀ ਸਾਹਮਣੇ ਆਇਆ ਹੈ।ਟੀਐਮਸੀ ਦੀ ਸੰਸਦ ਮੈਂਬਰ ਡੋਲਾ ਸੇਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਹਰ ਰੋਜ਼ ਸਦਨ ਦੀ ਮਰਿਆਦਾ ਨੂੰ ਘਟਾ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਨੋਟਬੰਦੀ ਵਰਗੇ ਐਲਾਨ ਬਿਨਾਂ ਚਰਚਾ ਕੀਤੇ ਕੀਤੇ ਗਏ। 10 ਮਿੰਟਾਂ ਵਿੱਚ ਬਿੱਲ ਪਾਸ ਹੋ ਜਾਂਦੇ ਹਨ। ਜਦੋਂ ਉਹ ਸਾਨੂੰ ਬੋਲਣ ਦਾ ਮੌਕਾ ਨਹੀਂ ਦਿੰਦੇ, ਅਸੀਂ ਰੌਲਾ ਪਾਉਂਦੇ ਹਾਂ, ਨਾਅਰੇ ਮਾਰਦੇ ਹਾਂ।ਕੇਂਦਰੀ ਮੰਤਰੀ ਏ ਆਰ ਮੇਘਵਾਲ ਨੇ ਕਿਹਾ ਹੈ ਕਿ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਦੀ ਮਰਿਆਦਾ ਨੂੰ ਘਟਾਇਆ ਹੈ। ਉਨ੍ਹਾਂ ਨੂੰ ਕੁਝ ਪਛਤਾਵਾ ਜ਼ਰੂਰ ਹੋਵੇਗਾ। ਜੇਕਰ ਉਹ ਮੁਆਫ਼ੀ ਮੰਗਦੇ ਹਨ ਤਾਂ ਸਰਕਾਰ ਮੁਅੱਤਲੀ ਵਾਪਸ ਲੈਣ ਬਾਰੇ ਸੋਚੇਗੀ। ਇਹ ਸੰਸਦੀ ਰਵਾਇਤ ਰਹੀ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਸੰਸਦ ਦੀ ਮਾਣ-ਮਰਿਆਦਾ ਨੂੰ ਘੱਟ ਕਰਨ ਲਈ ਕੁਝ ਕਰਦਾ ਹੈ ਤਾਂ ਉਹ ਮੁਆਫੀ ਮੰਗਦਾ ਹੈ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin