ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ ਤੀਜੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ 18 ਉਮੀਦਵਾਰਾਂ ਦਾ ਨਾਂ ਸ਼ਾਮਲ ਹੈ। ਆਮ ਆਦਮੀ ਪਾਰਟੀ ਨੇ ਹਲਕਾ ਖੇਮਕਰਨ ਤੋਂ ਸਵਰਨ ਸਿੰਘ ਧੁੰਨ ਨੂੰ ਟਿਕਟ ਦਿੱਤੀ। ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਪਹਿਲਾਂ ਹੀ ਚੋਣ ਮੈਦਾਨ ਵਿੱਚ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਟਿਕਟ ਮਿਲਣ ਦੀ ਸੰਭਾਵਨਾ ਹੈ।ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 40 ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਹੁਣ ਕੁੱਲ 58 ਉਮੀਦਵਾਰ ਖੜ੍ਹੇ ਕੀਤੇ ਹਨ। ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ, ਹੁਸ਼ਿਆਰਪੁਰ ਤੋਂ ਪੰਡਿਤ ਬ੍ਰਹਮ ਸ਼ੰਕਰ ਜ਼ਿੰਪਾ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਅਟਾਰੀ ਤੋਂ ਏਡੀਸੀ ਜਸਵਿੰਦਰ ਸਿੰਘ ਸ਼ਾਮਲ ਹਨ।
previous post