Punjab

ਕਾਂਗਰਸ ਦੱਸੇ ਪੰਜ ਬੰਬ ਧਮਾਕਿਆਂ ਦੇ ਦੋਸ਼ੀਆਂ ਦੀ ਹਾਲੇ ਤਕ ਸ਼ਨਾਖ਼ਤ ਕਿਉਂ ਨਹੀਂ ਹੋਈ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਬੰਬ ਧਮਾਕੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਜਾਨਣ ਲਈ ਲੁਧਿਆਣਾ ਪੁੱਜੇ। ਇਸ ਦੌਰਾਨ ਐਡਵੋਕੇਟ ਕੁਲਦੀਪ ਸਿੰਘ ਮੰਡ ਅਤੇ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕੀਤੀ, ਜੋ ਦਯਾਨੰਦ ਮੈਡੀਕਲ ਕਾਲਜ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਉਨ੍ਹਾਂ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਜੀਆਂ ਦੇ ਇਲਾਜ ਵਾਸਤੇ ਕੋਈ ਮਾਲੀ ਸਹਾਇਤਾ ਨਹੀਂ ਦਿੱਤੀ ਹੈ।

ਇਸ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰੇ ‘ਚ ਲੈਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਸਾਰੇ ਵਿਅਕਤੀਆਂ ਵਾਸਤੇ ਐਕਸ ਗੇ੍ਸ਼ੀਆ ਰਾਹਤ ਅਤੇ ਹਸਪਤਾਲ ਵਿਚ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਣ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਇਸ ਘਨੌਣੇ ਹਮਲੇ ਲਈ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦੂਸ਼ਣਬਾਜ਼ੀ ਕਰਨ ਦੀ ਬਜਾਏ ਉਹ ਪੀੜਤਾਂ ਨੂੰ ਰਾਹਤ ਦੇਣ ਨੂੰ ਤਰਜੀਹ ਦੇਣ। ਉਨ੍ਹਾਂ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਅਕਾਲੀ ਆਗੂਆਂ ਨੁੰ ਝੂਠੇ ਕੇਸਾਂ ‘ਚ ਫਸਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨ ਵਾਸਤੇ ਉਚ ਅਫ਼ਸਰਾਂ ਦੀਆਂ ਮੀਟਿੰਗਾਂ ਸੱਦਣ ਨਾਲੋਂ ਤੁਰੰਤ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਵਾਸਤੇ ਮੀਟਿੰਗ ਸੱਦਣ। ਬਾਦਲ ਨੇ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਉਸ ਨੇ ਲੁਧਿਆਣਾ ਧਮਾਕੇ ਤੋਂ ਪਹਿਲਾਂ ਚਾਰ ਮਹੀਨਿਆਂ ‘ਚ ਲਗਾਤਾਰ ਹੋਏ ਪੰਜ ਬੰਬ ਧਮਾਕਿਆਂ ਦੇ ਦੋਸ਼ੀਆਂ ਦੀ ਸ਼ਨਾਖ਼ਤ ਲਈ ਤੇ ਇਹਨਾਂ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਕੀ ਕਦਮ ਚੁੱਕੇ ਹਨ? ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕਦਮ ਚੁੱਕੇ ਹੁੰਦੇ ਤਾਂ ਫਿਰ ਲੁਧਿਆਣਾ ਤ੍ਰਾਸਦੀ ਟਾਲੀ ਜਾ ਸਕਦੀ ਸੀ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin