Punjab

ਆਮ ਆਦਮੀ ਪਾਰਟੀ ਨੇ 15 ਉਮੀਦਵਾਰ ਹੋਰ ਐਲਾਨੇ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 15 ਹੋਰ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 73 ਹੋ ਗਈ ਹੈ।

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਤੋਂ ਰਣਜੀਤ ਸਿੰਘ ਰਾਣਾ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਸੂਆ ਤੋਂ ਕਰਮਵੀਰ ਸਿੰਘ ਘੁੰਮਣ, ਉੜਮੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਰੂਪਨਗਰ ਤੋਂ ਐਡਵੋਕੇਟ ਦਿਨੇਸ਼ ਚੱਢਾ, ਸ੍ਰੀ ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਧ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਧਰਮਕੋਟ ਤੋਂ ਦਵਿੰਦਰ ਸਿੰਘ ਲਾਡੀ ਢੋਸ, ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ, ਬੱਲੂਆਣਾ ਤੋਂ ਅਮਨਦੀਪ ਸਿੰਘ ‘ਗੋਲਡੀ’ ਮੁਸਾਫ਼ਿਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਅਤੇ ਡੇਰਾਬਸੀ ਤੋਂ ਕੁਲਜੀਤ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin