India

ਕੁਰਕੁਰੇ-ਨੂਡਲਜ਼ ਫੈਕਟਰੀ ’ਚ ਬਾਇਲਰ ਫਟਣ ਨਾਲ 11 ਲੋਕਾਂ ਦੀ ਮੌਤ

ਮੁਜ਼ੱਫਰਪੁਰ – ਮੁਜ਼ੱਫਰਪੁਰ ਦੇ ਬੇਲਾ ਵਿੱਚ ਐਤਵਾਰ ਸਵੇਰੇ ਇੱਕ ਨੂਡਲਜ਼ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਸੀਐਮ ਨਿਤੀਸ਼ ਕੁਮਾਰ ਨੇ ਇਸ ਘਟਨਾ ‘ਤੇ ਸੋਗ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਬਿਹਾਰ ਦੇ ਮੁਜ਼ੱਫਰਪੁਰ ਤੋਂ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇੰਡਸਟੀਰੀਅਲ ਏਰੀਏ ਦੇ ਫੇਜ਼ ਟੂ ਸਥਿਤ ਇਕ ਕੁਰਕੁਰੇ ਅਤੇ ਨੂਡਲਜ਼ ਫੈਕਟਰੀ ਦਾ ਬਾਇਲਰ ਐਤਵਾਰ ਦੀ ਸਵੇਰ ਫਟ ਗਿਆ। ਇਸ ’ਚ 11 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਧਮਾਕੇ ਕਾਰਨ ਆਲੇ-ਦੁਆਲੇ ਦੀ ਧਰਤੀ ਵੀ ਹਿੱਲ ਗਈ, ਜਿਸ ਕਾਰਨ ਇੱਥੋਂ ਦੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਆਸ-ਪਾਸ ਦੀਆਂ ਫੈਕਟਰੀਆਂ ਦੇ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਸ ਮੌਕੇ ਐਸਪੀ-ਡੀਐਮ ਸਮੇਤ ਕਈ ਉੱਚ ਅਧਿਕਾਰੀ ਮੌਜੂਦ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਉਥੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin