Sport

ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ – ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ ਸਨ। ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕਈ ਵੱਡੇ ਆਗੂ ਕਾਂਗਰਸ ਛੱਡ ਕੇ ਭਾਜਪਾ ਤੇ ‘ਪੰਜਾਬ ਲੋਕ ਕਾਂਗਰਸ’ ‘ਚ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਵੱਡੇ ਚਿਹਰੇ ਹਨ ਜਿਨ੍ਹਾਂ ਵਿਚ ਵਿਧਾਇਕ ਤੇ ਮੰਤਰੀ ਸ਼ਾਮਿਲ ਹਨ, ਕਾਂਗਰਸ ਛੱਡ ਕੇ ਭਾਜਪਾ ਅਤੇ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪਾਰਟੀ ਸੂਬੇ ਵਿੱਚ ਲਗਾਤਾਰ ਆਪਣਾ ਧੜਾ ਵਧਾ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਪਰ ਕਾਨੂੰਨਾਂ ਦੀ ਵਾਪਸੀ ਪੰਜਾਬ ਵਿੱਚ ਭਾਜਪਾ ਲਈ ਜੀਵਨ ਰੇਖਾ ਬਣ ਗਈ ਹੈ। ਹੁਣ ਦੂਜੀਆਂ ਪਾਰਟੀਆਂ ਦੇ ਆਗੂ ਵੀ ਭਾਜਪਾ ਤੋਂ ਪਰਹੇਜ਼ ਨਹੀਂ ਕਰ ਰਹੇ ਹਨ।

Related posts

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin