Punjab

ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧੀਆਂ, ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਸ਼ਿਕਾਇਤ ਦਰਜ

ਖਰੜ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਦੌਰਾਨ ਗੁੱਗਾ ਜ਼ਾਹਰ ਪੀਰ ਸੰਬੰਧੀ ਮਾੜੀ ਸ਼ਬਦਾਵਲੀ ਵਰਤ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਸੋਨੂੰ ਰਾਣਾ ਪੰਜਾਬ ਚੇਅਰਮੈਨ ਸ਼ਿਵ ਸੈਨਾ ਹਿੰਦ ਵੱਲੋਂ ਸਦਰ ਥਾਣਾ ਖਰੜ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ।ਸ਼ਿਕਾਇਤ ਵਿੱਚ ਸੋਨੂ ਰਾਣਾ ਨੇ ਲਿਖਿਆ ਕਿ ਜਾਹਰ ਪੀਰ ਉਨ੍ਹਾਂ ਦੇ ਗੁਰੂ ਹਨ ਅਤੇ ਉਨ੍ਹਾਂ ਦੇ ਗੁਰੂ ਦਾ ਮਜ਼ਾਕ ਉਡਾਇਆ ਗਿਆ ਹੈ ਨਵਜੋਤ ਸਿੰਘ ਸਿੱਧੂ ਵੱਲੋਂ ਸਨਾਤਨ ਧਰਮ ਦੇ ਗੁਰੂ ਗੁੱਗਾ ਜ਼ਾਹਰ ਪੀਰ ਬਾਂਗੜ ਬਾਰੇ ਮਜ਼ਾਕ ਉਡਾਇਆ ਗਿਆ ਹੈ ਅਤੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।ਇਸ ਸੰਬੰਧੀ ਸਦਰ ਥਾਣਾ ਦੇ ਮੁੱਖ ਇੰਚਾਰਜ ਅਸ਼ੋਕ ਕੁਮਾਰ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸ਼ਿਕਾਇਤ ਉਨ੍ਹਾਂ ਨੂੰ ਮਿਲ ਚੁੱਕੀ ਹੈ। ਤਫਤੀਸ਼ ਜਾਰੀ ਹੈ,ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin