India

ਕਾਂਗਰਸ ਦੀ ਦੇਸ਼ ਤੇ ਵਿਦੇਸ਼ਾਂ ‘ਚ ਰਹਿੰਦੇ ਭਾਰਤ ਵਿਰੋਧੀ ਤਾਕਤਾਂ ਨਾਲ ਸਬੰਧਾਂ ਦੀ ਕੀਤੀ ਜਾਵੇ ਜਾਂਚ : ਸੁਖਬੀਰ

ਕਾਹਨੂੰਵਾਨ – ਵਿਧਾਨ ਸਭਾ ਹਲਕਾ ਕਾਦੀਆਂ ਵਿਚ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਕਾਦੀਆਂ ਹਲਕੇ ਦੀ ਦਾਣਾ ਮੰਡੀ ’ਚ ਹੋਈ ਰੈਲੀ ’ਚ ਪੁੱਜੇ।ਰੈਲੀ ਉਪਰੰਤ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਦੇਸ਼ ਵਿਰੋਧੀ ਤਾਕਤਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾਵੇ। ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਨਜ਼ਦੀਕੀ ਸਾਥੀਆਂ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਨੇੜੇ ਦੇ ਸਬੰਧ ਹਨ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਜਿੰਨੀਆਂ ਵੀ ਸਹੂਲਤਾਂ ਮਿਲੀਆਂ ਹਨ ਉਹ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਵੇਲੇ ਹੀ ਮਿਲੀਆਂ ਹਨ। ਹੁਣ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਬੀਮਾ ਕਰੇਗੀ, ਪ੍ਰਤੀ ਏਕੜ ਫਸਲ ਦਾ 50 ਹਜ਼ਾਰ ਤੱਕ ਦਾ ਇਹ ਬੀਮਾ ਹੋਵੇਗਾ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਦੇਸ਼ ਦੇ ਵੱਡੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਵੀ ਸਰਕਾਰ ਖਰਚਾ ਕਰੇਗੀ। ਹਰੇਕ ਦੁਕਾਨਦਾਰ ਦਾ ਵੀ 10 ਲੱਖ ਦਾ ਬੀਮਾ ਕੀਤਾ ਜਾਵੇਗਾ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ 3 ਕੌਮੀ ਪਾਰਟੀਆਂ ਅਤੇ ਕਈ ਖੇਤਰੀ ਪਾਰਟੀਆਂ ਨਾਲ ਸਿਆਸੀ ਮੁਕਾਬਲਾ ਕਰਨਾ ਪੈ ਰਿਹਾ ਹੈ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin