Punjab

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਅਸ਼ਵਨੀ ਸ਼ਰਮਾ ਨੇ ਜੀਵਨ ਗੁਪਤਾ ਨੂੰ ਰੈਲੀ ਦਾ ਇੰਚਾਰਜ ਕੀਤਾ ਨਿਯੁਕਤ

ਚੰਡੀਗੜ੍ਹ – ਵਿਸ਼ਵ ਪ੍ਰਸਿੱਧ ਅਤੇ ਦੇਸ਼ ਦੇ ਚਹੇਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੂੰ ਰੈਲੀ ਦਾ ਇੰਚਾਰਜ ਥਾਪਿਆ ਹੈ। ਜੀਵਨ ਗੁਪਤਾ ਨੇ ਮੋਦੀ ਦੀ ਇਸ ਰੈਲੀ ਦੀ ਨਿਗਰਾਨੀ ਅਤੇ ਪ੍ਰਬੰਧ ਕਰਨ ਲਈ ਪੂਰੀ ਤਾਕਤ ਲਾ ਦਿੱਤੀ ਹੈ। ਗੁਪਤਾ ਇਸ ਰੈਲੀ ਨਾਲ ਸਬੰਧਤ ਕੰਮਾਂ, ਪੰਡਾਲ ਦੇ ਪ੍ਰਬੰਧ, ਪ੍ਰਸ਼ਾਸਨਿਕ ਕੰਮਾਂ ਦੀ ਨਿਗਰਾਨੀ ਲਈ ਅੱਜ ਫਿਰੋਜ਼ਪੁਰ ਪੁੱਜ ਹੋਏ ਹਨ।

ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਪ੍ਰਬੰਧਕੀ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਪਤਾ ਨੇ ਕਿਹਾ ਕਿ ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਆਪਣੇ ਚਹੇਤੇ ਪ੍ਰਧਾਨ ਮੰਤਰੀ ਨੂੰ ਦੇਖਣ ਅਤੇ ਉਨ੍ਹਾਂ ਦਾ ਸੰਬੋਧਨ ਸੁਣਨ ਲਈ ਵੱਡੇ ਕਾਫਲਿਆਂ ਦੇ ਰੂਪ ਵਿੱਚ ਇਥੇ ਪੁੱਜਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਰੈਲੀ ਪੰਜਾਬ ਵਿੱਚ ਨਵਾਂ ਅਧਿਆਏ ਲਿਖੇਗੀ। ਇਸ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।

Related posts

ਮਨੁੱਖ ਆਪਣੇ ਅੰਦਰੋਂ ਨਿੱਜੀ ਕੱਟੜਤਾ ਨੂੰ ਛੱਡ ਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਵਿਕਾਸ ਦੀ ਗੱਲ ਕਰੇ: ਪਰਮਿੰਦਰ ਸੋਢੀ

admin

ਪੰਜਾਬ ਸਰਕਾਰ ਨੇ 55,000 ਤੋਂ ਵੱਧ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ !

admin

ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਤੇ ਕੁਦਰਤਦੀਪ ਖ਼ਿਲਾਫ਼ ਹੁਣ ਇਸ ਮਾਮਲੇ ’ਚ ਐੱਫਆਈਆਰ ਦਰਜ

Bunty