India

ਉੱਤਰ ਪੱਛਮੀ ਭਾਰਤ ਤੇ ਮੱਧ ਪ੍ਰਦੇਸ਼ ‘ਚ ਸੀਤ ਲਹਿਰ ਕਾਰਨ ਸਥਿਤੀ ਗੰਭੀਰ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਸਵੇਰ ਤੋਂ ਹੀ ਦਿੱਲੀ ‘ਚ ਬੱਦਲਾਂ ਦੇ ਨਾਲ ਹਲਕੀ ਧੁੱਪ ਦਿਖਾਈ ਦੇ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਗੰਭੀਰ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ 31 ਦਸੰਬਰ ਤੋਂ 3 ਜਨਵਰੀ ਤਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਹ ਮੱਧ ਪ੍ਰਦੇਸ਼ ਵਿੱਚ 31 ਦਸੰਬਰ ਤੋਂ 2 ਜਨਵਰੀ ਤਕ ਅਤੇ ਉੱਤਰ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਲਾਗੂ ਰਹੇਗਾ। ਆਈਐਮਡੀ ਦੀ ਰਿਪੋਰਟ ਵਿੱਚ ਅਗਲੇ ਪੰਜ ਦਿਨਾਂ ਵਿੱਚ ਰਾਤ ਅਤੇ ਸਵੇਰ ਦੇ ਦੌਰਾਨ ਉੱਤਰ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਪੂਰਬੀ ਅਤੇ ਉੱਤਰ ਪੂਰਬੀ ਭਾਰਤ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ, ਉੱਤਰੀ ਰਾਜਸਥਾਨ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 6 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ, ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ ਤਿੰਨ ਦਿਨਾਂ ਦੌਰਾਨ ਦੱਖਣ-ਪੂਰਬੀ ਪ੍ਰਾਇਦੀਪ ਭਾਰਤ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। 31 ਦਸੰਬਰ ਅਤੇ 1 ਜਨਵਰੀ ਨੂੰ ਤੱਟਵਰਤੀ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ 1 ਜਨਵਰੀ ਨੂੰ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 4 ਤੋਂ 7 ਜਨਵਰੀ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਨੂੰ ਇੱਕ ਤੀਬਰ ਪੱਛਮੀ ਗੜਬੜੀ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। 5 ਅਤੇ 6 ਜਨਵਰੀ ਨੂੰ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 5 ਤੋਂ 7 ਜਨਵਰੀ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin