Punjab

ਬੇਅਦਬੀਆਂ ਦੇ ਰੋਸ ਵਜੋਂ ਹੋ ਰਹੇ ਸਮਾਗਮਾਂ ਸਬੰਧੀ ਧਾਮੀ ਨੇ ਕੀਤੀ ਮੈਂਬਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ

ਅੰਮਿ੍ਤਸਰ – ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਵਜੋਂ 2 ਜਨਵਰੀ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮ ਦੇ ਸਬੰਧ ਵਿਚ ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ। ਉਨਾਂ੍ਹ ਕਿਹਾ ਕਿ ਸਰਕਾਰਾਂ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤਕ ਪਹੁੰਚਣ ਦੀ ਕੋਸ਼ਿਸ਼ ਨਹੀਂ ਕਰਦੀਆਂ। ਉਨਾਂ੍ਹ ਕਿਹਾ 2 ਜਨਵਰੀ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਦਿਵਸ ਵਜੋਂ ਸਮਾਗਮ ਹੋ ਰਿਹਾ ਹੈ, ਜਿਸ ਵਿਚ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ ਸ਼ਮੂਲੀਅਤ ਕਰਨਗੇ। ਉਨਾਂ੍ਹ ਸ਼ੋ੍ਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਸਮਾਗਮ ਦੀ ਰੂਪ-ਰੇਖਾ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ਼ੋ੍ਮਣੀ ਕਮੇਟੀ ਦੇ ਅੰਤਿੰ੍ਗ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਮਾਸਟਰ ਅਮਰੀਕ ਸਿੰਘ ਵਿਛੋਆ, ਬਲਜੀਤ ਸਿੰਘ ਜਲਾਲਉਸਮਾ, ਗੁਰਨਾਮ ਸਿੰਘ ਜੱਸਲ, ਰਤਨ ਸਿੰਘ ਜਫ਼ਰਵਾਲ, ਕੁਲਦੀਪ ਸਿੰਘ ਤੇੜਾ, ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਿਜੈ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭਮਗਾਲੀ ਆਦਿ ਹਾਜ਼ਰ ਸਨ।

Related posts

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ

admin

ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

Bunty

ਸਰਹੱਦੀ ਚੌਕੀ ਮੁਹਾਵਾ ਤੋਂ ਅਸਲਾ ਬਰਾਮਦ, ਤਸਕਰ ਪਾਕਿਸਤਾਨ ਭੱਜਣ ’ਚ ਕਾਮਯਾਬ

Bunty