Punjab

ਨੌਜਵਾਨ ਵਰਗ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ : ਸਿਕੰਦਰ ਸਿੰਘ ਮਲੂਕਾ

ਭਗਤਾ ਭਾਈਕਾ – ਗੁਰਦੁਆਰਾ ਸ੍ਰੀ ਤਾਰੂਆਣਾ ਸਾਹਿਬ ਮਲੂਕਾ ਵਿਖੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਜਥੇਬੰਦੀ ਵੱਲੋਂ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਲੂਕਾ ਨੇ ਸਮੂਹ ਦੇਸ਼ ਵਾਸੀਆਂ ਦੇ ਨਾਲ-ਨਾਲ ਸਮੁੱਚੇ ਪੰਜਾਬੀ ਭਾਈਚਾਰੇ ਤੇ ਹਲਕਾ ਨਿਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਸਰਬੱਤ ਦੇ ਭਲੇ, ਸੂਬੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਲੂਕਾ ਨੇ ਕਿਹਾ ਕਿ ਇਕ ਹਫ਼ਤੇ ਬਾਅਦ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਵਿਚ ਚੋਣ ਅਖਾੜਾ ਭਖਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਜਿੱਤ ਯਕੀਨੀ ਨਜ਼ਰ ਆ ਰਹੀ ਹੈ ਤੇ ਇਸ ਨੂੰ ਅੱਗੇ ਵਧਾਉਣਾ ਜਥੇਬੰਦੀ ਦੇ ਹੱਥ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਸਮੁੱਚੀ ਜਥੇਬੰਦੀ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ ਅਤੇ ਚੋਣਾਂ ਦੌਰਾਨ ਵਰਕਰਾਂ ਨੂੰ ਇਕ ਦੂਜੇ ਦੀਆਂ ਕਮੀਆਂ ਨੂੰ ਨਜ਼ਰ ਅੰਦਾਜ਼ ਕਰ ਕੇ ਇਕੱਠੇ ਹੋ ਕੇ ਚੋਣਾਂ ਜਿੱਤਣ ਦਾ ਟੀਚਾ ਮਿਥ ਲੈਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ਸਰਕਾਰ ‘ਤੇ ਬਦਲਾਖੋਰੀ ਦੀ ਪਿਰਤ ਪਾਉਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਸਨ ਪਰ ਸੂਬੇ ਵਿਚ ਬਦਲਾਖੋਰੀ ਦੀ ਨੀਤੀ ਸਹੀ ਨਹੀਂ। ਕਾਂਗਰਸ ਨੇ ਅਕਾਲੀ ਵਰਕਰਾਂ ਅਤੇ ਆਗੂਆਂ ‘ਤੇ ਝੂਠੇ ਪਰਚੇ ਕਰ ਕੇ ਬਦਲਾਖੋਰੀ ਦੀ ਨਵੀਂ ਪਿਰਤ ਪਾਈ ਹੈ। ਮਲੂਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ‘ਤੇ ਸਿਆਸਤ ਕਰਨ ਅਤੇ ਝੂਠੀਆਂ ਸਹੁੰਆਂ ਖਾ ਕੇ ਸੱਤਾ ਹਾਸਲ ਕਰਨ ਦੀ ਸਜ਼ਾ ਮਿਲੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਬੰਦ ਕੀਤੀਆਂ ਸਾਰੀਆਂ ਸਹੂਲਤਾਂ ਮੁੜ ਚਾਲੂ ਕਰਨ ਦਾ ਵੀ ਭਰੋਸਾ ਦਿੱਤਾ। ਸਰਕਾਰ ਬਣਨ ‘ਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਕਈ ਨਵੀਆਂ ਸਕੀਮਾਂ ਆਰੰਭ ਕੀਤੀਆਂ ਜਾਣਗੀਆਂ।ਇਸ ਮੌਕੇ ਸ਼੍ਰੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰਰੀਤ ਸਿੰਘ ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਿਰਾਸ਼ ਨੌਜਵਾਨ ਵਰਗ ਦੀਆਂ ਰੁਜ਼ਗਾਰ, ਬੇਰੁਜ਼ਗਾਰੀ ਭੱਤਾ ਅਤੇ ਹੋਰ ਮੰਗਾਂ ਸਰਕਾਰ ਬਣਨ ‘ਤੇ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਨਿਰਾਸ਼ ਨੌਜਵਾਨ ਵਰਗ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਪੀਏਸੀ ਮੈਂਬਰ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਐਸਜੀਪੀਸੀ ਮੈਂਬਰ ਫੁੰਮਣ ਸਿੰਘ ਭਗਤਾ, ਹਰਿੰਦਰ ਸਿੰਘ ਹਿੰਦਾ, ਗਗਨਦੀਪ ਸਿੰਘ ਗਰੇਵਾਲ, ਕੁਲਦੀਪ ਕੌਰ ਬਰਾੜ, ਮਨਜੀਤ ਸਿੰਘ ਧੁੰਨਾ, ਰਾਕੇਸ਼ ਗੋਇਲ, ਸੱਤਪਾਲ ਗਰਗ, ਹੈਪੀ ਬਾਂਸਲ, ਸੁਰਿੰਦਰ ਜੌੜਾ, ਨਰੇਸ਼ ਕੁਮਾਪ ਸੀਏ, ਗੁਰਮੇਲ ਸਿੰਘ ਭਾਈਰੂਪਾ, ਸੁਖਜਿੰਦਰ ਸਿੰਘ ਖਾਨਦਾਨ, ਬਲੌਰ ਸਿੰਘ ਕਾਂਗੜ, ਜਗਮੋਹਨ ਲਾਲ ਭਗਤਾ, ਨਿਰਮਲ ਸਿੰਘ ਬੁਰਜ ਗਿੱਲ, ਅਜੈਬ ਸਿੰਘ ਹਮੀਰਗੜ੍ਹ, ਡਾ. ਜਸਪਾਲ ਸਿੰਘ ਦਿਆਲਪੁਰਾ, ਜਗਸੀਰ ਜੱਗ ਕੋਠਾਗੁਰੂ, ਗੁਰਤੇਜ ਸ਼ਰਮਾ, ਰਾਮ ਸਿੰਘ ਭੋਡੀਪੁਰਾ, ਜਗਸੀਰ ਸਿੰਘ ਪੰਨੂ, ਕਰਮਜੀਤ ਸਿੰਘ ਕਾਂਗੜ, ਹਰਜੀਤ ਸਿੰਘ ਮਲੂਕਾ ਨਿਰਮਲ ਸਿੰਘ ਮਲੂਕਾ, ਹਰਦੇਵ ਸਿੰਘ ਗੋਗੀ, ਜਥੇਦਾਰ ਹਾਕਮ ਸਿੰਘ ਕੋਠਾਗੁਰੂ, ਗੁਰਪਾਲ ਸਿੰਘ ਭੱਟੀ, ਗੁਰਤੇਜ ਸਿੰਘ ਚਾਨੀ, ਸੁਖਦੀਪ ਸਿੰਘ ਸਿਰੀਏਵਾਲਾ, ਗੁਰਬਚਨ ਸਿੰਘ ਕਲੇਰ, ਜਗਦੀਸ ਸਿੰਘ ਜਲਾਲ, ਗੁਲਾਬ ਚੰਦ ਸਿੰਗਲਾ, ਰਣਧੀਰ ਸਿੰਘ ਮਹਿਰਾਜ, ਸਤਨਾਮ ਸਿੰਘ ਮੋਮੀ ਅਤੇ ਜ਼ਿਲ੍ਹਾ ਪ੍ਰਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਆਦਿ ਹਾਜ਼ਰ ਸਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin