Punjab

ਲਾਲੀ ਮਜੀਠੀਆ ਤੇ ਡਾ. ਅਜੈ ਗੁਪਤਾ ਨੂੰ ਮਿਲੀ ‘ਆਪ’ ਦੀ ਟਿਕਟ

ਅੰਮ੍ਰਿਤਸਰ – ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਸੱਤਵੀਂ ਲਿਸਟ ਜਾਰੀ ਕਰਦੇ ਹੋਏ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਤੇ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਡਾ. ਅਜੇ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਪਨਗ੍ਰੇਨ ਦੀ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲਾਲੀ ਮਜੀਠੀਆ ਦੋ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਡਾ. ਅਜੇ ਗੁਪਤਾ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂ ਹਨ ਅਤੇ ਉਹ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਲਗਾਤਾਰ ਦੂਜੀ ਵਾਰੀ ਆਪਣੀ ਕਿਸਮਤ ਅਜ਼ਮਾਉਣਗੇ। ਉਹ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਵੀ ਅਹੁਦੇਦਾਰ ਹਨ।

Related posts

ਪੰਜਾਬ ਵਿੱਚ ਮੂੰਗੀ ਦੀ ਬਿਜਾਈ ਨੇ ਨਵਾਂ ਰਿਕਾਰਡ ਕਾਇਮ ਕੀਤਾ, ਪਿਛਲੇ ਸੀਜ਼ਨ ਨਾਲੋਂ 70000 ਏਕੜ ਵੱਧ ਰਕਬਾ ਮੂੰਗੀ ਦੀ ਕਾਸ਼ਤ ਹੇਠ ਆਇਆ

Bunty

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ !

admin

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

Bunty