ਮੁੰਬਈ – ਮੁੰਬਈ ਦੇ ਘਾਟਕੋਪਰ ਇਲਾਕੇ ’ਚ ਇਕ ਗੋਦਾਮ ’ਚ ਸੋਮਵਾਰ ਸਵੇਰੇ ਅੱਗ ਲੱਗ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਗੋਦਾਮ ’ਚ ਫਰਨੀਚਰ ਦਾ ਕਬਾਡ਼ ਰੱਖਿਆ ਹੋਇਆ ਸੀ। ਅੱਗ ਦੀ ਸੂਚਨਾ ਮਿਲਦੇ ਹੀ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਅੱਗ ਲੱਗਣ ਦੇ ਕਾਰਨ ਬਾਰੇ ਹਾਲੇ ਤਕ ਕੁਝ ਪਤਾ ਨਹੀਂ ਚੱਲ ਪਾਇਆ ਹੈ। ਇਸ ਮਾਮਲੇ ’ਚ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਘਾਟਕੋਪਰ ਮੁੰਬਈ ਦਾ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਅਜਿਹੇ ‘ਚ ਫਾਇਰ ਫਾਈਟਰਜ਼ ਜਲਦ ਤੋਂ ਜਲਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਅੱਗ ਜ਼ਿਆਦਾ ਦੂਰ ਨਾ ਫੈਲੇ। ਇਸ ਹਾਦਸੇ ‘ਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਨਿਊਜ਼ ਏਜੰਸੀ ਏਐਨਆਈ ਵੱਲੋਂ ਜਾਰੀ ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਗ ਕਿੰਨੀ ਭਿਆਨਕ ਹੈ। ਅੱਗ ਤੋਂ ਨਿਕਲਦਾ ਕਾਲਾ ਧੂੰਆਂ ਅਸਮਾਨ ਵਿੱਚ ਉੱਚਾ ਉੱਠਦਾ ਦਿਖਾਈ ਦੇ ਰਿਹਾ ਹੈ।