Punjab

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲਣ ਵਾਲਾ ਨਗਰ ਕੀਰਤਨ ਕੀਤਾ ਰੱਦ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲਣ ਵਾਲਾ ਨਗਰ ਕੀਰਤਨ ਮੌਸਮ ਦੀ ਖ਼ਰਾਬੀ ਕਾਰਨ ਪ੍ਰਬੰਧਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੁੰਦਾ ਸੀ। ਹੁਣ ਇਹ ਨਗਰ ਕੀਰਤਨ ਸਿਰਫ਼ ਮਰਿਆਦਾ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਸਮਾਪਤ ਹੋ ਜਾਵੇਗਾ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪਾਲਕੀ ਵਿਚ ਸੁਸ਼ੋਭਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਾ ਹੋਇਆ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਸੀਮਤ ਰੂਪ ਵਿਚ ਹੀ ਕੱਢਿਆ ਜਾਵੇਗਾ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਵੀ ਮੁੱਖ ਬਰਾਂਚ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪਾਲਕੀ ਵਾਲੀ ਬੱਸ ਵਿੱਚ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਹੋਇਆ। ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਕ, ਮੈਂਬਰ ਤੇ ਚੀਫ ਖਾਲਸਾ ਦੀਵਾਨ ਦੇ ਨਾਲ ਸਬੰਧਤ ਸਕੂਲ ਦਾ ਸਟਾਫ ਸ਼ਾਮਲ ਹੋਇਆ।

Related posts

ਪੰਜਾਬ ਭਰ ਵਿੱਚ ਰਹੀਆਂ ਸੜਕਾਂ ਜਾਮ: 14 ਨੂੰ ਸੰਯੁਕਤ ਕਿਸਾਨ ਮੋਰਚਾ, ਆੜਤੀਆ ਐਸੋਸੀਏਸ਼ਨਾ, ਸੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਚੰਡੀਗੜ੍ਹ ਵਿਖੇ ਫਿਰ ਹੋਵੇਗੀ ਸਾਂਝੀ ਮੀਟਿੰਗ

admin

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

Bunty

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

Bunty