India

ਚੋਣ ਕਮਿਸ਼ਨ ਦਾ ਵੱਡਾ ਫੈਸਲਾ, 22 ਜਨਵਰੀ ਤਕ ਚੋਣਾਂ ਵਾਲੇ ਸੂਬਿਆਂ ‘ਚ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ

ਨਵੀਂ ਦਿੱਲੀ – ਦੇਸ਼ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 22 ਜਨਵਰੀ ਤਕ ਪੋਲਿੰਗ ਰਾਜਾਂ ‘ਚ ਚੋਣ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਲਿਆ ਹੈ। ਚੋਣ ਕਮਿਸ਼ਨ ਨੇ ਅੱਜ ਸਿਆਸੀ ਰੈਲੀਆਂ ‘ਤੇ ਪਾਬੰਦੀ ਨੂੰ ਲੈ ਕੇ ਕੇਂਦਰੀ ਸਿਹਤ ਸਕੱਤਰ ਨਾਲ ਕਈ ਮੀਟਿੰਗਾਂ ਕੀਤੀਆਂ। ਚੋਣ ਕਮਿਸ਼ਨ ਵੱਲੋਂ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਅਤੇ ਮਨੀਪੁਰ ਵਿੱਚ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾਉਣ ਦਾ ਹੁਕਮ ਚੋਣ ਕਮਿਸ਼ਨ ਵੱਲੋਂ ਪਾਸ ਕੀਤਾ ਗਿਆ ਹੈ।ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਜਨਤਕ ਮੀਟਿੰਗਾਂ ਤੇ ਰੈਲੀਆਂ ਕਰਨ ‘ਚ ਕੁਝ ਰਾਹਤ ਦਿੱਤੀ ਹੈ। ਹੁਣ ਵੱਧ ਤੋਂ ਵੱਧ 300 ਲੋਕਾਂ ਜਾਂ ਕੁੱਲ ਸਮਰੱਥਾ ਦੇ 50 ਪ੍ਰਤੀਸ਼ਤ ਦੇ ਨਾਲ ਅੰਦਰੂਨੀ ਥਾਵਾਂ ‘ਤੇ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ। ਹਾਲਾਂਕਿ, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵਰਚੁਅਲ ਮੋਡ ਰਾਹੀਂ ਪ੍ਰਚਾਰ ਕਰਨਾ ਚਾਹੀਦਾ ਹੈ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin