International

ਓਮੀਕ੍ਰੋਨ ਤੋਂ ਬਾਅਦ ਵੀ ਆ ਸਕਦੇ ਹਨ ਨਵੇਂ ਵੇਰੀਐਂਟ, ਵਿਗਿਆਨੀਆਂ ਨੇ ਦਿੱਤੀ ਇਹ ਚਿਤਾਵਨੀ

ਵਾਸ਼ਿੰਗਟਨ – ਦੁਨੀਆ ਦੇ ਸਾਰੇ ਦੇਸ਼ ਓਮੀਕ੍ਰੋਨ ਵੇਰੀਐਂਟ ਕਾਰਨ ਕੋਰੋਨਾ ਵਾਇਰਸ ਦੀ ਲਾਗ ਨਾਲ ਜੂਝ ਰਹੇ ਹਨ ਅਤੇ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇਸ ਦੌਰਾਨ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਵੇਰੀਐਂਟ ਕੋਰੋਨਾ ਵਾਇਰਸ ਦਾ ਆਖਰੀ ਵੇਰੀਐਂਟ ਨਹੀਂ ਹੋਵੇਗਾ ਕਿਉਂਕਿ ਅਜਿਹੇ ਰੂਪ ਭਵਿੱਖ ਵਿੱਚ ਵੀ ਦੇਖਣ ਨੂੰ ਮਿਲ ਸਕਦੇ ਹਨ। ਇਸ ਦਾ ਮਤਲਬ ਹੈ ਕਿ ਇਹ ਵਾਇਰਸ ਵੱਧ ਤੋਂ ਵੱਧ ਲੋਕਾਂ ਵਿਚ ਅੱਗੇ ਵਧ ਸਕਦਾ ਹੈ। ਬੋਸਟਨ ਯੂਨੀਵਰਸਿਟੀ ਦੇ ਮਹਾਮਾਰੀ ਵਿਗਿਆਨੀ ਲਿਓਨਾਰਡੋ ਮਾਰਟਿਨਸ ਨੇ ਕਿਹਾ ਕਿ ਤੇਜ਼ੀ ਨਾਲ ਫੈਲਣ ਕਾਰਨ ਓਮੀਕ੍ਰੋਨ ਨੂੰ ਹੋਰ ਮਿਊਟੇਸ਼ਨ ਪੈਦਾ ਕਰਨ ਦਾ ਮੌਕਾ ਮਿਲੇਗਾ, ਜਿਸ ਕਾਰਨ ਹੋਰ ਵੇਰੀਐਂਟ ਆਉਣ ਦੀ ਸੰਭਾਵਨਾ ਹੈ। ਨਵੰਬਰ ਦੇ ਅੱਧ ਵਿੱਚ ਇਸ ਵੇਰੀਐਂਟ ਦੇ ਆਉਣ ਤੋਂ ਬਾਅਦ ਇਹ ਪੂਰੀ ਦੁਨੀਆ ਵਿੱਚ ਅੱਗ ਵਾਂਗ ਫੈਲ ਗਿਆ ਹੈ। ਰਿਸਰਚ ਅਨੁਸਾਰ ਓਮੀਕ੍ਰੋਨ ਡੈਲਟਾ ਵੇਰੀਐਂਟ ਦੇ ਮੁਕਾਬਲੇ ਚੌਗੁਣੀ ਗਤੀ ਨਾਲ ਇਨਫੈਕਟਿਡ ਕਰਦਾ ਹੈ।

ਮਾਹਿਰਾਂ ਨੇ ਕਿਹਾ ਕਿ ਇਹ ਨਹੀਂ ਪਤਾ ਕਿ ਅਗਲਾ ਰੂਪ ਕਿਹੋ ਜਿਹਾ ਦਿਖਾਈ ਦੇਵੇਗਾ ਪਰ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਓਮੀਕ੍ਰੋਨ ਦਾ ਸੀਕਵਲ ਹਲਕੀ ਬਿਮਾਰੀ ਦਾ ਕਾਰਨ ਬਣੇਗਾ ਜਾਂ ਮੌਜੂਦਾ ਟੀਕਾ ਇਸਦੇ ਖਿਲਾਫ਼ ਕੰਮ ਕਰੇਗਾ। ਉਨ੍ਹਾਂ ਨੇ ਕੋਰੋਨਾ ਟੀਕਾਕਰਨ ਨੂੰ ਤੇਜ਼ੀ ਨਾਲ ਜਾਰੀ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਮੌਜੂਦਾ ਟੀਕਾ ਇਸ ਮਹਾਮਾਰੀ ਨਾਲ ਲੜਨ ਲਈ ਕਾਰਗਰ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਇਨਫੈਕਸ਼ਨ ਕਾਰਨ ਇਸ ਵਾਇਰਸ ਨੂੰ ਮਿਊਟੇਸ਼ਨ ਦਾ ਮੌਕਾ ਮਿਲੇਗਾ। ਵੈਕਸੀਨ ਅਤੇ ਕੁਦਰਤੀ ਤੌਰ ‘ਤੇ ਮਿਲੀ ਇਮਿਊਨਿਟੀ ਦੇ ਬਾਵਜੂਦ ਇਹ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin