India

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਵੱਡਾ ਉਛਾਲ

ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਮਾਮਿਲਆਂ ‘ਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2,82,970 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਸ ਦੌਰਾਨ 1,88,157 ਲੋਕ ਠੀਕ ਹੋਏ ਹਨ। ਇਸ ਤੋਂ ਇਲਾਵਾ 441 ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ। ਕੱਲ੍ਹ ਕੋਰੋਨਾ ਦੇ 2,38,018 ਨਵੇਂ ਮਰੀਜ਼ ਮਿਲੇ ਸੀ ਜਦਕਿ ਅੱਜ 2,82,970 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਦੇ ਮੁਕਾਬਲੇ ਅੱਜ 44,952 ਮਰੀਜ਼ ਵਧੇ ਹਨ।  ਓਮੀਕ੍ਰੋਨ ਦੇ ਮਾਮਲਿਆਂ ‘ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ‘ਚ ਓਮੀਕ੍ਰੋਨ ਦੀ ਗਿਣਤੀ ਵਧ ਕੇ 8,961 ਹੋ ਗਈ ਹੈ।ਦੇਸ਼ ‘ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 18 ਲੱਖ 31 ਹਜ਼ਾਰ ਹੋ ਗਈ ਹੈ। ਉੱਥੇ ਹੀ ਹੁਣ ਤੱਕ 3,55,83.039 ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਨਾਲ ਹੁਣ ਤੱਕ ਦੇਸ਼ ‘ਚ 4,87,202 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਪਾਜ਼ੇਟਿਵਿਟੀ ਰੇਟ ਵਧ ਕੇ 15.13 ਫ਼ੀਸਦ ਹੋ ਗਿਆ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin