Punjab

ਕਾਂਗਰਸ ਵੱਲੋਂ ‘ਆਮਦਨੀ ਨਾ ਹੋਈ ਦੁੱਗਣਾ, ਬਨਾਮ ਦਰਦ 100 ਗੁਣਾ’ ਕਿਤਾਬ ਲਾਂਚ

ਚੰਡੀਗੜ੍ਹ – ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਸਾਰੀਆਂ ਪਾਰਟੀਆਂ ਆਪੋ-ਆਪਣੇ ਤਰੀਕਿਆਂ ਨਾਲ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਂਗਰਸ ਦੇ ਦਿੱਗਜ਼ ਆਗੂਆਂ ਵੱਲੋਂ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਲਈ ‘ਆਮਦਨੀ ਨਾ ਹੋਈ ਦੁੱਗਣਾ, ਬਨਾਮ ਦਰਦ 100 ਗੁਣਾ’ ਕਿਤਾਬ ਲਾਂਚ ਕੀਤੀ ਗਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਦੱਸਿਆ ਗਿਆ। ਇਸ ਕਿਤਾਬ ਦੇ ਬਹਾਨੇ ਕਾਂਗਰਸੀ ਆਗੂਆਂ ਵੱਲੋਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਰਣਦੀਪ ਸੂਰਜੇਵਾਲਾ ਅਤੇ ਹਰੀਸ਼ ਚੌਧਰੀ ਵੀ ਮੌਜੂਦ ਸਨ।

ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਾਰਟੀ ਸੂਬੇ ਵਿੱਚ ਦਾਲਾਂ, ਦਾਲਾਂ ਤੇ ਮੱਕੀ ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਕਾਨੂੰਨੀ ਹੱਕ ਦੇਵੇਗੀ।

ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਕੋਲਡ ਸਟੋਰਾਂ ਦੀ ਘਾਟ ਕਾਰਨ ਕਈ ਵਾਰ ਮਿਹਨਤ ਨਾਲ ਤਿਆਰ ਕੀਤੀ ਫਸਲ ਖ਼ਰਾਬ ਹੋ ਜਾਂਦੀ ਹੈ, ਜਿਸ ਨੂੰ ਮੁੱਖ ਰੱਖਦਿਆਂ ਸੂਬੇ ਦੇ 5-10 ਪਿੰਡਾਂ ਵਿੱਚ ਕੋਲਡ ਸਟੋਰ ਬਣਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਫੂਡ ਪ੍ਰੋਸੈਸਿੰਗ ਉਦਯੋਗ ਸਥਾਪਤ ਕੀਤੇ ਜਾਣਗੇ ਤੇ ਮਹਿੰਗਾਈ ਦਰ ਦੇ ਹਿਸਾਬ ਨਾਲ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਮੰਡੀ ਦੇ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ।

ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਨੇ ਕਿਹਾ, ”ਆਮ ਆਦਮੀ ਪਾਰਟੀ ਨੇ ਆਪਣਾ ਸੀਐਮ ਉਮੀਦਵਾਰ ਤੈਅ ਕਰ ਲਿਆ ਹੈ। ਮੈਂ ਇਸ ਲਈ ਭਗਵੰਤ ਮਾਨ ਨੂੰ ਵਧਾਈ ਦਿੰਦਾ ਹਾਂ। ਪਰ ਕਿਸੇ ਵੀ ਸੂਬੇ ਦੇ ਲੋਕ ਹੀ ਤੈਅ ਕਰਦੇ ਹਨ ਕਿ ਉਨ੍ਹਾਂ ਦਾ ਮੁੱਖ ਮੰਤਰੀ ਕੌਣ ਹੋਵੇਗਾ। ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਦਿੱਲੀ ਬਹੁਤ ਦੂਰ ਹੈ।”

ਕਾਂਗਰਸ ਪੰਜਾਬ ਦੇ ਮੁੱਦਿਆਂ  ਤੇ ਚੋਣਾਂ ਲੜੇਗੀ

ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮੁੱਦਿਆਂ ‘ਤੇ ਹੀ ਚੋਣਾਂ ਲੜੇਗੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ, ”ਸਾਡੀ ਹਾਈਕਮਾਂਡ ਬਹੁਤ ਸੂਝਵਾਨ ਹੈ। ਜੋ ਵੀ ਫੈਸਲਾ ਹੋਵੇਗਾ ਉਹ ਪੰਜਾਬ ਦੇ ਹੱਕ ਵਿੱਚ ਹੋਵੇਗਾ। ਮੈਨੂੰ ਯਕੀਨ ਹੈ ਕਿ ਸੂਬੇ ਦੇ ਲੋਕ ਪੰਜਾਬ ਮਾਡਲ ਨੂੰ ਹੀ ਵੋਟ ਦੇਣਗੇ। ਏਜੰਡਾ ਇੱਥੇ ਵੀ ਹੈ ਤੇ ਸਿੱਧੂ ਵੀ।”

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਂਡ ‘ਤੇ ਸੀਐਮ ਉਮੀਦਵਾਰ ਦਾ ਐਲਾਨ ਕਰਨ ਲਈ ਲਗਾਤਾਰ ਦਬਾਅ ਬਣਾ ਰਹੇ ਹਨ। ਪਰ ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਦੋਵਾਂ ਨੂੰ ਆਪਣਾ ਚਿਹਰਾ ਬਣਾ ਕੇ ਚੋਣ ਲੜਨਾ ਚਾਹੁੰਦੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin