ਚੰਡੀਗੜ੍ਹ – ਬਹੁਜਨ ਸਮਾਜ ਪਾਰਟੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ 14 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਮੁਤਾਬਕ ਅਕਾਲੀ ਦਲ ਨਾਲ ਗੱਠਜੋੜ ਮਗਰੋਂ ਬਸਪਾ ਨੇ 20 ਸੀਟਾਂ ‘ਤੇ ਚੋਣ ਲੜਨੀ ਹੈ। ਹੁਣ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਹਲਕਾ ਫਗਵਾੜਾ ਤੋਂ ਉਹ ਚੋਣ ਲੜਨਗੇ।
ਇਵੇਂ ਹੀ ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ, ਪਾਇਲ ਤੋਂ ਡਾ. ਜਸਪ੍ਰਰੀਤ ਸਿੰਘ, ਭੋਆ ਤੋਂ ਰਾਕੇਸ਼ ਮਹਾਸ਼ਾ, ਪਠਾਨਕੋਟ ਤੋਂ ਜਯੋਤੀ ਭੀਮ, ਦੀਨਾ ਨਗਰ ਤੋਂ ਕਮਲਜੀਤ ਚਾਵਲਾ, ਕਪੂਰਥਲਾ ਤੋਂ ਦਵਿੰਦਰ ਸਿੰਘ ਢਪਈ, ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ, ਉੜਮੜ ਟਾਂਡਾ ਤੋਂ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ, ਅਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬਸੀ ਪਠਾਣਾ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣਾ ਅਤੇ ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।