Punjab

ਬੇਕਸੂਰ ਹੁੰਦਿਆਂ ਵੀ ਢਾਈ ਮਹੀਨੇ ਜੇਲ੍ਹ ‘ਚ ਕੱਟਣੇ ਪਏ – ਖਹਿਰਾ

ਪਟਿਆਲਾ  – ਬੀਤੇ ਦਿਨੀਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਸੀ। ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਂਦੀਆਂ ਹੀ ਸੁਖਪਾਲ ਖਹਿਰਾ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ। ਜੇਲ੍ਹ ਤੋਂ ਬਾਹਰ ਨਿਕਲਦਿਆਂ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਬੇਕਸੂਰ ਸੀ ਤੇ ਮੈਨੂੰ ਫਸਾਇਆ ਗਿਆ । ਮੈਨੂੰ ਇਸ ਗੱਲ ਦਾ ਹਮੇਸ਼ਾ ਮਲਾਲ ਰਹੇਗਾ ਕਿ ਬੇਕਸੂਰ ਹੁੰਦਿਆਂ ਵੀ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਢਾਈ ਮਹੀਨੇ ਜੇਲ੍ਹ ਵਿਚ ਕੱਟਣੇ ਪਏ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੀ ਕੋਰਟ ਤੋਂ ਜ਼ਮਾਨਤ ਮਨਜ਼ੂਰ ਹੋ ਚੁੱਕੀ ਹੈ ਪਰ ਉਨ੍ਹਾਂ ਕੋਲ ਇੰਨੀ ਪ੍ਰਾਪਰਟੀ ਜਾਂ ਸਾਧਨ ਨਹੀਂ ਹੈ ਕਿ ਉਹ ਆਪਣੀ ਜ਼ਮਾਨਤ ਦੇ ਕੇ ਬਾਹਰ ਆ ਸਕੇ। ਖਹਿਰਾ ਨੇ ਕਿਹਾ ਕਿ ਉਹ ਜਲਦ ਹੀ ਸਾਰਿਆਂ ਦੀ ਪੋਲ ਖੋਲ੍ਹਣਗੇ। ਖਹਿਰਾ ਨੂੰ 18 ਨਵੰਬਰ ਨੂੰ ਅਦਾਲਤ ਨੇ ਜੇਲ੍ਹ ਭੇਜਿਆ ਸੀ। ਹੁਣ 68 ਦਿਨ ਬਾਅਦ ਉਹ ਜੇਲ੍ਹ ਤੋਂ ਬਾਹਰ ਆਏ। ਖਹਿਰਾ 31 ਜਨਵਰੀ ਨੂੰ ਭੁਲੱਥ ਸੀਟ ਤੋਂ ਨਾਮਜ਼ਦਗੀ ਭਰਨਗੇ।

ਖਹਿਰਾ ਨੇ ਕਿਹਾ ਕਿ ਜਿਸ ਵਿਦੇਸ਼ੀ ਫੰਡਿੰਗ ਦੀ ਗੱਲ ਹੋ ਰਹੀ ਹੈ ਉਹ ਪੈਸਾ ਆਮ ਆਦਮੀ ਪਾਰਟੀ ਲਈ ਆਇਆ ਸੀ। ਉਹ ਵਿਦੇਸ਼ ਗਏ ਸਨ ਪਰ ਬਾਅਦ ਵਿਚ ਸਾਰਾ ਪੈਸਾ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਦੇ ਖਾਤੇ ਵਿਚ ਆਇਆ। ਸੁਖਪਾਲ ਖਹਿਰਾ ਨੇ ਕਿਹਾ ਕਿ ਈਡੀ ਨੇ ਉਨ੍ਹਾਂ ਖਿਲਾਫ ਸਨਸਨੀ ਖੇਜ ਬਣਾਇਆ ਜਿਸ ਵਿਚ ਕੋਈ ਸੱਚਾਈ ਨਹੀਂ ਹੈ। ਇਸ ਦੇ ਬਾਵਜੂਦ ਕਾਂਗਰਸ ਤੇ ਰਾਹੁਲ ਗਾਂਧੀ ਨੇ ਉਨ੍ਹਾਂ ਉਤੇ ਭਰੋਸਾ ਕਰਕੇ ਉਮੀਦਵਾਰ ਬਣਾਇਆ। ਇਸ ਲਈ ਉਹ ਪਾਰਟੀ ਦਾ ਧੰਨਵਾਦ ਕਰਦੇ ਹਨ।ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਦਾਲਤ ਨੇ ਕਿਹਾ ਕਿ ਖਹਿਰਾ ਨੂੰ ਚੋਣ ਪਰਚਾ ਦਾਖਲ ਕਰਨ ਦੀ ਮਨਜੂਰੀ ਦਿੰਦਿਆਂ ਜੇਲ ਅਥਾਰਿਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ ਤਾਂ ਕਿ ਉਹ ਆਪਣਾ ਨਾਂਮਾਕਣ ਦਾਖਲ ਕਰ ਸਕਣ। ਨਾਲ ਹੀ ਜੇਲ੍ਹ ਅਥਾਰਿਟੀ ਨੂੰ ਅਦਾਲਤ ਨੇ ਕਿਹਾ ਹੈ ਕਿ ਜੇਕਰ ਕਿਸੇ ਕਾਰਨ ਖਹਿਰਾ 31 ਜਨਵਰੀ ਨੂੰ ਪਰਚਾ ਦਾਖਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਭਰਨ ਲਈ ਲਿਜਾਇਆ ਜਾਵੇ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin