India

ਭਾਰਤ ਦੀ 75 ਫ਼ੀਸਦ ਬਾਲਗ ਆਬਾਦੀ ਦਾ ਹੋਇਆ ਪੂਰੀ ਤਰ੍ਹਾਂ ਕੋਵਿਡ -19 ਟੀਕਾਕਰਨ

ਨਵੀਂ ਦਿੱਲੀ – ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਦੇ ਤਹਿਤ ਭਾਰਤ ਦੀ 75 ਫ਼ੀਸਦ ਬਾਲਗ ਆਬਾਦੀ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਇਸ ਮੌਕੇ ‘ਤੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ’75 ਫੀਸਦੀ ਬਾਲਗ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਚੁੱਕਾ ਹੈ। ਇਸ ਮਹੱਤਵਪੂਰਨ ਪ੍ਰਾਪਤੀ ਲਈ ਸਾਡੇ ਸਾਥੀ ਨਾਗਰਿਕਾਂ ਨੂੰ ਵਧਾਈ। ਉਨ੍ਹਾਂ ਸਾਰਿਆਂ ‘ਤੇ ਮਾਣ ਹੈ ਜੋ ਸਾਡੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾ ਰਹੇ ਹਨ।

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਲਈ ਇੱਕ ਸ਼ਾਨਦਾਰ ਪ੍ਰਾਪਤੀ ਵਿੱਚ ਦੇਸ਼ ਦੀ 75 ਫ਼ੀਸਦ ਤੋਂ ਵੱਧ ਬਾਲਗ ਆਬਾਦੀ ਨੂੰ ਕੋਵਿਡ -19 ਦੇ ਵਿਰੁੱਧ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ, “‘ਸਾਰਿਆਂ ਦਾ ਸਾਥ, ਸਾਰਿਆਂ ਦੀ ਕੋਸ਼ਿਸ਼’ ਦੇ ਮੰਤਰ ਨਾਲ, ਭਾਰਤ ਨੇ ਆਪਣੀ 75 ਫ਼ੀਸਦ ਬਾਲਗ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਦਾਨ ਕਰਨ ਦਾ ਟੀਚਾ ਪ੍ਰਾਪਤ ਕੀਤਾ ਹੈ। ਅਸੀਂ ਕੋਰੋਨਾ ਵਿਰੁੱਧ ਲੜਾਈ ਵਿਚਮਜ਼ਬੂਤ ​​ਹੋ ਰਹੇ ਹਾਂ। ਸਾਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਜਿੰਨੀ ਜਲਦੀ ਹੋ ਸਕੇ ਟੀਕਾ ਲਗਵਾਉਣਾ ਚਾਹੀਦਾ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਇਹ ਵੀ ਦੱਸਿਆ ਕਿ ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 164.36 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, 12.43 ਕਰੋੜ ਤੋਂ ਵੱਧ ਬਾਕੀ ਬਚੇ ਅਤੇ ਅਣਵਰਤੇ ਟੀਕੇ ਦੀਆਂ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਉਪਲਬਧ ਹਨ। ਤੁਹਾਨੂੰ ਦੱਸ ਦੇਈਏ, ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ 16 ਜਨਵਰੀ, 2021 ਨੂੰ ਸ਼ੁਰੂ ਹੋਈ ਸੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin