Bollywood

‘ਵ੍ਹਾਈ ਆਈ ਕਿਲਡ ਗਾਂਧੀ’ ‘ਤੇ ਰੋਕ ਲਗਾਉਣ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਫਿਲਮ ‘ਵ੍ਹਾਈ ਆਈ ਕਿਲਡ ਗਾਂਧੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਜਾਣ ਲਈ ਕਿਹਾ। ਕੋਰਟ ਨੇ ਸੰਵਿਧਾਨ ਦੀ ਧਾਰਾ 226 ਤਹਿਤ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਆਜ਼ਾਦੀ ਦੇ ਦਿੱਤੀ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ. ਕੇ. ਮਹੇਸ਼ਵਰੀ ਦੀ ਬੈਂਚ ਨੇ ਸਿਕੰਦਰ ਬਹਿਲ ਵਲੋਂ ਵਕੀਲ ਅਨੁਜ ਭੰਡਾਰੀ ਦੇ ਮਾਧਿਅਮ ਰਾਹੀਂ ਦਾਇਰ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 226 ਤਹਿਤ ਅਜਿਹੇ ਮਾਮਲਿਆਂ ਦੀ ਸੁਣਵਾਈ ਅਤੇ ਨਿਆਂ ਕਰਨ ਦਾ ਅਧਿਕਾਰ ਵੀ ਹਾਈ ਕੋਰਟ ਕੋਲ ਹੈ। ਪਟੀਸ਼ਨਕਰਤਾ ਨੇ ਫਿਲਮ ਦੇ ਨਿਰਮਾਤਾ ‘ਤੇ ਮਹਾਤਮਾ ਗਾਂਧੀ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਪਟੀਸ਼ਨਕਰਤਾ ਮੁਤਾਬਕ ‘ਵ੍ਹਾਈ ਆਈ ਕਿਲਡ ਗਾਂਧੀ’ ਦੇ ਟਾਈਟਲ ਨਾਲ ਇਕ ਫਿਲਮ ਬਣਾਈ ਗਈ ਹੈ, ਜਿਸ ਨੂੰ ਕਲਿਆਣੀ ਸਿੰਘ ਨੇ ਰਾਈਟਸ ਮੀਡੀਆ ਇੰਟਰਨੈਸ਼ਨਲ ਦੇ ਬੈਨਰ ਹੇਠ ਬਣਾਇਆ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਫਿਲਮ ਨੱਥੂਰਾਮ ਗੋਡਸੇ ਵਲੋਂ ਮਹਾਤਮਾ ਗਾਂਧੀ ਦੀ ਹੱਤਿਆ ਅਤੇ ਅਦਾਲਤ ਦੇ ਮੁਕੱਦਮੇ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਫਿਲਮ ਮਹਾਤਮਾ ਗਾਂਧੀ ਦੇ ਅਕਸ ਨੂੰ ਖਰਾਬ ਕਰਨ ਦਾ ਯਤਨ ਕਰਦੀ ਹੈ ਅਤੇ ਨਾਲ ਹੀ ਨੱਥੂਰਾਮ ਗੋਡਸੇ ਦੀ ਵਡਿਆਈ ਕਰਦੀ ਹੈ।

Related posts

HAPPY DIWALI 2025 !

admin

‘ਏਆਈ’ ਨੇ ਬਾਲੀਵੁੱਡ ਸਿਤਾਰਿਆਂ ਨੂੰ ਬਹੁਤ ਪ੍ਰੇਸ਼ਾਨ ਕਰਕੇ ਰੱਖ ਦਿੱਤਾ !

admin

ਦੀਪਿਕਾ ਪਾਦੂਕੋਣ ਭਾਰਤ ਦੀ ਪਹਿਲੀ ‘ਮੈਂਟਲ ਹੈਲਥ ਅੰਬੈਸਡਰ’ ਨਿਯੁਕਤ !

admin