Punjab

ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ – ਭਗਵੰਤ ਮਾਨ

ਮੁਹਾਲੀ – ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ ਦੀ ਸਰਕਾਰ ਆਉਣ ‘ਤੇ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੇ-ਮੌਸਮੀ ਬਰਸਾਤ ਹੋਣ ‘ਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਨੂੰ ਅੱਜ ਮੁਆਵਜ਼ਾ ਦਿੱਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰਾ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਈ ਗਈ ਹੈ, ਜਿਸ ‘ਤੇ ਭਗਵੰਤ ਮਾਨ ਵਲੋਂ ਤੰਜ ਕੱਸਿਆ ਗਿਆ ਹੈ। ਭਗਵੰਤ ਮਾਨ ਨੇ ਕਾਂਗਰਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਡੀ ਨਕਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਨੇ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਹਨ, ਜੋ ਬੀਤੇ ਕੁਝ ਦਿਨ ਪਹਿਲਾਂ ਸਾਡੇ ਵਲੋਂ ਕਰਵਾਈ ਗਈ ਵੋਟਿੰਗ ਦੀ ਜਾਂਚ ਕਰਵਾਉਣਾ ਚਾਹੁੰਦੇ ਸਨ।

ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ਵਾਲੇ ਨਵਜੋਤ ਸਿੰਘ ਸਿੱਧੂ ‘ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ ਹੁੰਦਾ। ਪੰਜਾਬ ਦੀ ਸੇਵਾ ਬਿਨਾਂ ਕਿਸੇ ਕਾਰਨ ਤੋਂ ਵੀ ਕੀਤੀ ਜਾ ਸਕਦੀ ਹੈ। ਕਿਸਾਨ ਅੰਦੋਲਨ ‘ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਸੀ। ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਰਾਹਤ ਦੇਣ ਵਾਲੇ ਮਾਮਲੇ ‘ਤੇ ਪੁੱਛੇ ਗਏ ਸਵਾਲ ‘ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਹ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਕੁਝ ਨਹੀਂ ਬੋਲਣਗੇ।

ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਸੀਟਾਂ ‘ਤੇ ਚੋਣ ਲੜਨ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਉਹ ਪਹਿਲੀ ਸੀਟ ਤੋਂ ਜਿੱਤ ਹਾਸਲ ਕਰਨਗੇ ਜਾਂ ਨਹੀਂ, ਜਿਸ ਕਰਕੇ ਉਹ ਨੂੰ ਹਲਕਿਆਂ ਤੋਂ ਚੋਣ ਲੜ ਰਹੇ ਹਨ। ਭਗਵੰਤ ਮਾਨ ਕਿਹਾ ਕਿ 10-10 ਕਰੋੜ ਵਾਲਿਆਂ ਤੋਂ ਭਦੌੜ ਵਾਲੇ ਹਿਸਾਬ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਦੌੜ ਦੇ ਲੋਕ ਚੰਨੀ ਨੂੰ ਜਿੱਤਣ ਨਹੀਂ ਦੇਣਗੇ। ਭਦੌੜ ਆਉਣ ‘ਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਪਤ ਹੋਣਗੀਆਂ।

Related posts

ਕੋਰੀਅਰ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ ‘ਤੇ ਰੋਕ !

admin

ਸ਼੍ਰੋਮਣੀ ਕਮੇਟੀ ਵੱਲੋਂ ਯੂਪੀ ’ਚ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸਰਗਰਮੀਆਂ !

admin

‘ਆਪ’ ਦੇ ਸੰਜੀਵ ਅਰੋੜਾ ਦੀ ‘ਜਿੱਤ’ ਅਤੇ ਬਾਕੀ 13 ਉਮੀਦਵਾਰ ਕਿਵੇਂ ਹੋਏ ‘ਚਿੱਤ’ ?

admin